ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ ਗੋਲੀਬਾਰੀ, ਪੰਜਾਬੀ ਨੌਜਵਾਨ ਦੀ ਮੌਤ

ਸੰਸਾਰ ਪੰਜਾਬ


ਬਰੈਂਪਟਨ, 6 ਦਸੰਬਰ,ਬੋਲੇ ਪੰਜਾਬ ਬਿਊਰੋ :
ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਦੂਜੇ ਦੀ ਬਾਂਹ ‘ਤੇ ਗੋਲੀ ਲੱਗੀ ਹੈ। ਪੁਲਿਸ ਨੇ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਪੀੜਤ ਪੰਜਾਬੀ ਮੂਲ ਦੇ ਹਨ।ਗੁਆਂਢੀਆਂ ਦੇ ਦੱਸਣ ਮੁਤਾਬਿਕ ਜਦੋਂ ਗੋਲੀ ਚੱਲੀ ਤਾਂ ਉਸ ਵੇਲੇ ਉਨ੍ਹਾਂ ਨੇ ਪੰਜਾਬੀ ਬੋਲ ਕੇ ਰੌਲਾ ਪਾਇਆ।
ਇਹ ਹਾਦਸਾ ਉਦੋਂ ਵਾਪਰਿਆ ਜਦੋਂ ਨੌਜਵਾਨ ਘਰ ਦੇ ਬਾਹਰ ਖੜ੍ਹੀ ਕਾਰ ਉਤੋਂ ਬਰਫ ਹਟਾ ਰਹੇ ਸਨ।ਜਾਣਕਾਰੀ ਮੁਤਾਬਿਕ ਲੰਘੀ ਦੇਰ ਰਾਤ ਬਰੈਂਪਟਨ ‘ਚ ਦੋ ਨੌਜਵਾਨਾਂ ਉੱਪਰ ਦੋ ਸ਼ੂਟਰਾਂ ਦੁਆਰਾ ਧੜਾਧੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿੰਨ੍ਹਾਂ ‘ਚੋਂ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ।
ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਰਾਤ ਨੂੰ ਗੋਲੀਬਾਰੀ ਓਡੀਅਨ ਸੇਂਟ ਗੋਰੇਵੇ ਡ੍ਰਾਈਵ ਅਤੇ ਮੇਫੀਲਡ ਰੋਡ ਨੇੜੇ ਹੋਈ। ਸਾਰਜੈਂਟ ਜੈਨੀਫਰ ਟ੍ਰਿਮਬਲ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਇਹ ਇਕ ਟਾਰਗਟ ਕੀਲਿੰਗ ਹੈ। ਉਸ ਨੇ ਪੁਸ਼ਟੀ ਕੀਤੀ ਕਿ ਜਦੋਂ ਗੋਲੀ ਚੱਲੀ ਤਾਂ ਪੀੜਤ ਬਾਹਰ ਸਨ।ਇਕ ਪੀੜਤ, ਜਿਸ ਨੂੰ ਕਈ ਗੋਲੀਆਂ ਲੱਗੀਆਂ, ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦਾ ਨਾਂ ਜਨਤਕ ਨਹੀਂ ਕੀਤਾ ਗਿਆ ਹੈ। ਦੂਜੇ ਪੀੜਤ ਨੂੰ ਗੋਲੀ ਲੱਗਣ ਕਾਰਨ ਹਸਪਤਾਲ ਲਿਜਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।