ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ, ਬਾਰ੍ਹਵੀਂ ਅਤੇ ਓਪਨ ਸਕੂਲ 2025 ਦੀਆਂ ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ

ਐਜੂਕੇਸ਼ਨ ਪੰਜਾਬ

ਮੋਹਾਲੀ, 6 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ, ਬਾਰ੍ਹਵੀਂ ਸ਼੍ਰੇਣੀ ਅਤੇ ਓਪਨ ਸਕੂਲ 2025 ਦੀ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਅੱਠਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੇ ਇਮਤਿਹਾਨ
ਇਹ ਪ੍ਰੀਖਿਆਵਾਂ 19 ਫਰਵਰੀ, 2025 ਤੋਂ ਸ਼ੁਰੂ ਹੋਣਗੀਆਂ।
ਦਸਵੀਂ ਸ਼੍ਰੇਣੀ ਅਤੇ ਓਪਨ ਸਕੂਲ ਪ੍ਰੀਖਿਆਵਾਂ
ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 10 ਮਾਰਚ, 2025 ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਪ੍ਰੀਖਿਆਵਾਂ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾਣਗੀਆਂ।
ਡੇਟਸ਼ੀਟ ਜਲਦ ਜਾਰੀ ਹੋਵੇਗੀ
ਇਨ੍ਹਾਂ ਪ੍ਰੀਖਿਆਵਾਂ ਦੀ ਡੇਟਸ਼ੀਟ ਬੋਰਡ ਦੀ ਅਧਿਕਾਰਿਕ ਵੈੱਬਸਾਈਟ ਅਤੇ ਅਖਬਾਰਾਂ ਰਾਹੀਂ ਜਲਦ ਸਾਂਝੀ ਕੀਤੀ ਜਾਵੇਗੀ।
ਵਿਦਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਹ ਪ੍ਰੀਖਿਆਵਾਂ ਲਈ ਆਪਣੀ ਤਿਆਰੀ ਸ਼ੁਰੂ ਕਰ ਦੇਣ। ਬੋਰਡ ਦੀ ਵੈੱਬਸਾਈਟ ਨੂੰ ਨਿਯਮਤ ਤੌਰ ’ਤੇ ਚੈਕ ਕਰਨਾ ਯਕੀਨੀ ਬਣਾਉਣ।

Latest News

Latest News

1 thought on “ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ, ਬਾਰ੍ਹਵੀਂ ਅਤੇ ਓਪਨ ਸਕੂਲ 2025 ਦੀਆਂ ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।