ਅੰਮ੍ਰਿਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਇੱਕ ਯਾਤਰੀ ਤੋਂ 12 ਗੋਲੀਆਂ ਬਰਾਮਦ ਹੋਈਆਂ ਗਈਆਂ ਹਨ। ਸੀਆਈਐਸਐਫ ਦੇ ਜਵਾਨਾਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ, ਸੀਆਈਐਸਐਫ ਨੇ ਜਦੋਂ ਇੱਕ ਯਾਤਰੀ ਦੇ ਸਮਾਨ ਦੀ ਸਕੈਨਿੰਗ ਕੀਤੀ ਤਾਂ ਉਨ੍ਹਾਂ ਨੂੰ ਕੁਝ ਸ਼ੱਕੀ ਚੀਜ਼ ਹੋਣ ਦਾ ਸ਼ੱਕ ਹੋਇਆ। ਬੈਗ ਖੋਲ੍ਹ ਕੇ ਤਲਾਸ਼ੀ ਲਈ ਗਈ ਤਾਂ ਯਾਤਰੀ ਕੋਲੋਂ 12 ਗੋਲੀਆਂ ਬਰਾਮਦ ਹੋਈਆਂ।
ਮੁਲਜ਼ਮ ਨੌਜਵਾਨ ਦੀ ਪਛਾਣ ਜਗਤਾਰ ਸਿੰਘ ਢਿੱਲੋਂ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਫਲਾਈਟ ਫੜਨ ਜਾ ਰਿਹਾ ਸੀ। ਪੁਲਿਸ ਨੇ ਮੁਲਜ਼ਮ ਨੂੰ ਏਅਰਪੋਰਟ ਥਾਣੇ ਦੇ ਹਵਾਲੇ ਕਰ ਦਿੱਤਾ ਹੈ। ਹੁਣ ਏਅਰਪੋਰਟ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।