ਪੰਜਾਬ ਪੁਲਸ ਨੇ ਥਾਰ ਸਵਾਰ ਨੌਜਵਾਨਾਂ ਨੂੰ ਤਿੰਨ ਗੈਰ ਕਾਨੂੰਨੀ ਪਿਸਤੌਲਾਂ ਤੇ ਛੇ ਜ਼ਿੰਦਾ ਕਾਰਤੂਸਾਂ ਸਮੇਤ ਕੀਤਾ ਕਾਬੂ

ਪੰਜਾਬ


ਲੁਧਿਆਣਾ, 6 ਦਸੰਬਰ,ਬੋਲੇ ਪੰਜਾਬ ਬਿਊਰੋ :
ਸੀ.ਆਈ.ਏ.-1 ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਥਾਰ ਜੀਪ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਪੱਖੋਵਾਲ ਰੋਡ ’ਤੇ ਚੈਕਿੰਗ ਦੌਰਾਨ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਦਿਆਂ ਉਨ੍ਹਾਂ ਕੋਲੋਂ ਤਿੰਨ ਗੈਰ ਕਾਨੂੰਨੀ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ ਥਾਰ ਗੱਡੀ ਬਰਾਮਦ ਕੀਤੀ ਹੈ।
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ’ਚ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਿੰਡ ਲਲਤੋਂ ਕਲਾਂ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਅਤੇ ਗਗਨਦੀਪ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ।
ਸਬ ਇੰਸਪੈਕਟਰ ਹਰਜਾਪ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪੁਲਿਸ ਪੈਟਰੋਲਿੰਗ ਦੌਰਾਨ ਪਿੰਡ ਦਾਦ ਟੀ ਪਵਾਇੰਟ ’ਤੇ ਮੌਜੂਦ ਸੀ, ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਪੱਖੋਵਾਲ ਰੋਡ ’ਤੇ ਇੱਕ ਖਾਲੀ ਪਲਾਟ ’ਚ ਥਾਰ ਜੀਪ ਵਿੱਚ ਸਵਾਰ ਹਨ ਅਤੇ ਉਨ੍ਹਾਂ ਕੋਲ ਗੈਰ ਕਾਨੂੰਨੀ ਹਥਿਆਰ ਹਨ।
ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਛਾਪਾਮਾਰੀ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਤਿੰਨ ਗੈਰ ਕਾਨੂੰਨੀ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਗੈਰ ਕਾਨੂੰਨੀ ਪਿਸਤੌਲ ਕਿੱਥੋਂ ਅਤੇ ਕਿਸ ਮਕਸਦ ਲਈ ਲਿਆਂਦੇ ਗਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।