ਚੰਡੀਗੜ੍ਹ 7 ਦਸੰਬਰ ,ਬੋਲੇ ਪੰਜਾਬ ਬਿਊਰੋ;
101 ਕਿਸਾਨਾਂ ਦਾ ਜਥਾ ਕੱਲ੍ਹ (8 ਦਸੰਬਰ) ਨੂੰ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਕਰੇਗਾ। ਪਰ ਇਸ ਤੋਂ ਪਹਿਲਾ ਹਰਿਆਣਾ ਪੁਲਿਸ ਨੇ ਮੀਡੀਆ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ੰਭੂ ਸਰਹੱਦ ਜਾਂ ਕਿਸੇ ਹੋਰ ਥਾਂ ‘ਤੇ ਭੀੜ ਤੋਂ ਸਹੀ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੱਤਰ ਵਿੱਚ ਪੰਜਾਬ ਦੇ ਡੀਜੀਪੀ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਮੀਡੀਆ ਕਰਮਚਾਰੀਆਂ ਨੂੰ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੂਰ ਰੋਕਿਆ ਜਾਵੇ।