ਕੇਂਦਰੀ ਮੰਤਰੀ ਸੰਜੇ ਸੇਠ ਨੂੰ ਮਿਲੀ ਫਿਰੌਤੀ ਦੀ ਧਮਕੀ

ਨੈਸ਼ਨਲ


ਨਵੀਂ ਦਿੱਲੀ, 7 ਦਸੰਬਰ,ਬੋਲੇ ਪੰਜਾਬ ਬਿਊਰੋ :

ਕੇਂਦਰੀ ਮੰਤਰੀ ਸੰਜੇ ਸੇਠ ਨੂੰ ਧਮਕੀ ਭਰਾ ਸੁਨੇਹਾ ਭੇਜਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਮਾਮਲੇ ਵਿੱਚ ਸੰਜੇ ਸੇਠ ਨੇ ਕਿਹਾ ਕਿ ਉਨ੍ਹਾਂ ਨੇ ਪੂਲੀਸ ਨੂੰ ਇਸ ਦੀ ਸੂਚਨਾ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ, “ਮੈਂ ਲਗਾਤਾਰ ਪੁਲਿਸ ਨਾਲ ਗੱਲਬਾਤ ਕਰ ਰਿਹਾ ਹਾਂ।”
ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੱਲ੍ਹ ਇਹ ਧਮਕੀ ਭਰਿਆ ਸੁਨੇਹਾ ਮਿਲਿਆ ਅਤੇ ਉਨ੍ਹਾਂ ਨੇ ਇਸ ਦੀ ਸੂਚਨਾ ਝਾਰਖੰਡ ਦੇ ਡੀਜੀਪੀ ਨੂੰ ਦਿੱਤੀ ਹੈ।ਇਸ ਮਾਮਲੇ ਵਿੱਚ ਦਿੱਲੀ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਧਮਕੀ ਭਰੇ ਸੁਨੇਹੇ (SMS) ਰਾਹੀਂ 50 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸਥਿਤੀ ਵਿੱਚ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ।ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।