ਸੀਨੀਅਰ ਵਕੀਲ ਐਚ.ਐਸ. ਫੂਲਕਾ ਜਲਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ

ਚੰਡੀਗੜ੍ਹ


ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ :
ਸੀਨੀਅਰ ਵਕੀਲ ਐਚ.ਐਸ. ਫੂਲਕਾ ਵਲੋਂ ਅੱਜ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਰੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ।
ਫੂਲਕਾ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਖੇਤਰੀ ਪਾਰਟੀ ਦੀ ਲੋੜ ਹੈ ਅਤੇ ਇਹ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਸਹੀ ਸਮਾਂ ਹੈ। ਮੌਜੂਦਾ ਲੀਡਰਸ਼ਿਪ ਨੇ ਆਪਣੀਆਂ ਗਲਤੀਆਂ ਮੰਨ ਲਈਆਂ ਹਨ ਅਤੇ ਹੁਣ ਇਹ ਉਨ੍ਹਾਂ ਸਾਰੇ ਲੋਕਾਂ ਲਈ ਨਵੀਂ ਉਮੀਦ ਹੈ ਜੋ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।