ਅੰਮ੍ਰਿਤਸਰ 8 ਦਸੰਬਰ ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਚੋਣ ਸਾਰਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ। ਜੇਕਰ ਸੁਖਬੀਰ ਸਿੰਘ ਬਾਦਲ ਦੁਬਾਰਾ ਪ੍ਰਧਾਨ ਬਣਦੇ ਹਨ ਤਾਂ ਹਰ ਕੋਈ ਉਨ੍ਹਾਂ ਨੂੰ ਵੀ ਸਵੀਕਾਰ ਕਰੇਗਾ।ਇਸ ਬਿਆਨ ਨੂੰ ਲੈ ਕੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਸੁਖਬੀਰ ਬਾਦਲ ਦਲ ਦੇ ਆਈ.ਟੀ ਵਿੰਗ ਵੱਲੋਂ ਸੋਸ਼ਲ ਮੀਡੀਆ ਉੱਤੇ ਢੀਂਡਸਾ ਦੀ ਗ਼ਲਤ ਬਿਆਨਬਾਜ਼ੀ ਪੇਸ਼ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਢਾਂਚਾ ਤਿਆਰ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਅਸੀਂ ਸਿੱਖੀ ਸਿਧਾਂਤਾਂ ਉੱਤੇ ਪਹਿਰਾ ਦੇਣ ਵਾਲੀ ਸਿਆਸਤ ਕੀਤੀ ਹੈ ਤੇ ਕਰਦੇ ਰਹਾਂਗੇ।