ਉਦਯੋਗਾਂ ਵਿੱਚ ਸੋਲਰ ਊਰਜਾ ਨੂੰ ਅਪਨਾਉਣ ਉਦਯੋਗਪਤੀ : ਈ.ਟੀ.ਓ

ਪੰਜਾਬ


ਅੰਮ੍ਰਿਤਸਰ9 ਦਸੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਉਦਯੋਗਾਂ ਵਿੱਚ ਬਿਜਲੀ ਸਪਲਾਈ ਲਈ ਸੋਲਰ ਸਿਸਟਮ ਨੂੰ ਅਪਨਾਉਣ, ਇਸ ਲਈ ਸਰਕਾਰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।
ਈਟੀਓ ਅੰਮ੍ਰਿਤਸਰ ਵਿਖੇ ਚੱਲ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦੌਰਾਨ ਐਤਵਾਰ ਨੂੰ ਪਾਈਟੈਕਸ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਸਬਸਿਡੀ ਆਧਾਰਤ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਉਦਯੋਗਾਂ ਨੂੰ ਬਿਜਲੀ ਡਿਊਟੀ ਵਿੱਚ ਵੀ ਛੋਟ ਦਿੱਤੀ ਜਾ ਰਹੀ ਹੈ। ਹੁਣ ਸਰਕਾਰ ਨੇ ਉਦਯੋਗਾਂ ਲਈ ਓਪਨ ਅਕਸੈਸ ਨੀਤੀ ਲਿਆਂਦੀ ਹੈ। ਜਿਸ ਤਹਿਤ ਉਦਯੋਗਪਤੀ ਆਪਣੇ ਉਦਯੋਗਾਂ ਜਾਂ ਆਸ-ਪਾਸ ਦੇ ਖੇਤਰਾਂ ਵਿੱਚ ਸੋਲਰ ਪੈਨਲ ਲਗਾ ਸਕਦੇ ਹਨ। ਆਪਣੇ ਅਹਾਤੇ ਵਿੱਚ ਪੈਦਾ ਹੋਈ ਬਿਜਲੀ ਦੀ ਵਰਤੋਂ ਕਰ ਸਕਦੇ ਹਨ। ਜਿਨ੍ਹਾਂ ਕੋਲ ਵਾਧੂ ਬਿਜਲੀ ਹੋਵੇਗੀ ਉਹ ਬਿਜਲੀ ਸਰਕਾਰ ਨੂੰ ਵੀ ਮੁਹੱਈਆ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪੀ.ਐਸ.ਪੀ.ਸੀ.ਐਲ ਅਤੇ ਪੇਡਾ ਵੱਲੋਂ ਸਾਂਝੇ ਤੌਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸਾਨਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੀ ਜ਼ਮੀਨ ਲੰਮੇ ਸਮੇਂ ਲਈ ਠੇਕੇ ‘ਤੇ ਲੈਕੇ ਉਸ ਜ਼ਮੀਨ ‘ਤੇ ਸੋਲਰ ਪੈਨਲ ਲਗਾਏ ਜਾਣਗੇ | ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਇਸ ਸਕੀਮ ਨਾਲ ਜੁੜ ਕੇ ਉਦਯੋਗਪਤੀਆਂ ਦੀ ਮਦਦ ਕੀਤੀ ਹੈ। ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਸਰਪਲੱਸ ਸੂਬਾ ਬਣਾਇਆ ਜਾਵੇ।
 ਪਾਈਟੈਕਸ ਦੇ ਆਯੋਜਨ ‘ਤੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਸਮਾਗਮ ਨੇ ਨਾ ਸਿਰਫ਼ ਅੰਮ੍ਰਿਤਸਰ ਬਲਕਿ ਪੂਰੇ ਪੰਜਾਬ ਦੇ ਕਾਰੋਬਾਰ ਨੂੰ ਹੁਲਾਰਾ ਦਿੱਤਾ ਹੈ।
ਈਟੀਓ ਨੇ ਪਾਈਟੈਕਸ ਵਿੱਚ ਸਥਾਪਿਤ ਮਾਰਕਫੈੱਡ, ਪੇਡਾ, ਪੰਜਾਬ ਟੂਰਿਜ਼ਮ ਵਿਭਾਗ ਸਮੇਤ ਕਈ ਵਿਭਾਗਾਂ ਦੇ ਸਟਾਲਾਂ ਦਾ ਦੌਰਾ ਕੀਤਾ ਅਤੇ ਕਾਰੋਬਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਪੀਐਚਡੀਸੀਸੀਆਈ ਦੇ ਡਿਪਟੀ ਸਕੱਤਰ ਨਵੀਨ ਸੇਠ ਅਤੇ ਖੇਤਰੀ ਡਾਇਰੈਕਟਰ ਭਾਰਤੀ ਸੂਦ ਨੇ ਕੈਬਨਿਟ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।