ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਦੋਸਤ ਉੱਤੇ ਐਫਆਈਆਰ ਦਰਜ ਕਰਵਾਈ

ਪੰਜਾਬ


ਮਾਨਸਾ, 9 ਦਸੰਬਰ,ਬੋਲੇ ਪੰਜਾਬ ਬਿਊਰੋ ;
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਮਨਜਿੰਦਰ ਸਿੰਘ ਦੇ ਖਿਲਾਫ ਥਾਣਾ ਸਦਰ ਮਾਨਸਾ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ, ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ “The Real Reason Why Legend Died” ਕਿਤਾਬ ਲਿਖਣ ਵਾਲੇ ਮਨਜਿੰਦਰ ਸਿੰਘ ’ਤੇ ਮੂਸੇਵਾਲਾ ਦੇ ਜੀਵਨ ਨਾਲ ਜੁੜੇ ਗਲਤ ਤੱਥ ਛਾਪਣ ਦੇ ਦੋਸ਼ ਲਗਾਏ ਗਏ ਹਨ।
ਇਹ ਕੇਸ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬਲਕੌਰ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ ਉਨ੍ਹਾਂ ਦੇ ਘਰ ਆਇਆ ਸੀ ਅਤੇ ਭਰੋਸੇ ਵਿੱਚ ਲੈ ਕੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਲੈ ਗਿਆ। ਉਨ੍ਹਾਂ ਕਿਹਾ ਕਿ ਕਿਤਾਬ ਵਿੱਚ ਸਿੱਧੂ ਮੂਸੇਵਾਲਾ ਨੂੰ ਵੱਡੇ ਨੇਤਾਵਾਂ ਅਤੇ ਗੈਂਗਸਟਰਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਉਸਦੀ ਇਮੇਜ ਖ਼ਰਾਬ ਕਰਨ ਦੀ ਸਾਜ਼ਿਸ਼ ਕੀਤੀ ਗਈ ਹੈ। ਇਸ ਕਾਰਨ ਉਨ੍ਹਾਂ ਨੇ ਪੁਲਿਸ ਦੇ ਪਾਸ ਸ਼ਿਕਾਇਤ ਦਰਜ ਕਰਵਾਈ।
ਦੱਸ ਦਈਏ ਕਿ ਮਨਜਿੰਦਰ ਸਿੰਘ ਵੀ ਸਿੱਧੂ ਮੂਸੇਵਾਲਾ ਦੇ ਦੋਸਤ ਰਹੇ ਹਨ ਅਤੇ ਆਖ਼ਰੀ ਦਿਨਾਂ ਵਿੱਚ ਉਸਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਸਨ। ਸਿੱਧੂ ਮੂਸੇਵਾਲਾ ਨਾਲ ਮਨਜਿੰਦਰ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।