ਮੋਗਾ ਵਿਖੇ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਨੌਜਵਾਨ ਦੀ ਮੌਤ

ਪੰਜਾਬ


ਮੋਗਾ, 9 ਦਸੰਬਰ,ਬੋਲੇ ਪੰਜਾਬ ਬਿਊਰੋ ;

ਮੋਗਾ ਦੇ ਬਾਘਾ ਪੁਰਾਣਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਗਾ ਵੱਲ ਆ ਰਹੀ ਬਸ ਅਤੇ ਮੋਟਰਸਾਈਕਲ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਬਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
ਦੁਰਘਟਨਾ ਗ੍ਰਸਤ ਬਸ ਨੂੰ ਪੁਲੀਸ ਅਧਿਕਾਰੀਆਂ ਵੱਲੋਂ ਧੱਕਾ ਲਗਾ ਕੇ ਸੜਕ ਦੇ ਕਿਨਾਰੇ ਕੀਤਾ ਗਿਆ। ਜਾਣਕਾਰੀ ਮੁਤਾਬਕ ਇਕ ਨੌਜਵਾਨ ਆਪਣੇ ਪਿੰਡ ਤੋਂ ਲਾਲ ਮਹਲ ਫੈਕਟਰੀ, ਬਾਘਾ ਪੁਰਾਣਾ ਵਿਚ ਕੰਮ ਕਰਨ ਜਾ ਰਿਹਾ ਸੀ।ਇਸ ਦੌਰਾਨ ਐਚ.ਡੀ.ਐਫ.ਸੀ. ਬੈਂਕ ਮੋਗਾ ਰੋਡ ਬਾਘਾ ਪੁਰਾਣਾ ਦੇ ਕੋਲ ਸਾਹਮਣੋਂ ਤੇਜ਼ ਰਫ਼ਤਾਰ ਆ ਰਹੀ ਜੁਝਾਰ ਬਸ ਨੇ ਉਸਨੂੰ ਜ਼ੋਰਦਾਰ ਟੱਕਰ ਮਾਰੀ। ਇਸ ਟੱਕਰ ਕਰਕੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਜਾਂਚ ਲਈ ਮੌਕੇ ’ਤੇ ਪਹੁੰਚੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।