ਅੰਮ੍ਰਿਤਸਰ 9 ਦਸੰਬਰ ,ਬੋਲੇ ਪੰਜਾਬ ਬਿਊਰੋ ;
ਪੰਜਾਬ ਦੇ ਅੰਮ੍ਰਿਤਸਰ ‘ਚ ਅੱਜ ਸਵੇਰੇ ਇਕ ਇਨੋਵਾ ਕਾਰ ਅਤੇ ਟਰੈਕਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਇਨੋਵਾ ਅਤੇ ਟਰੈਕਟਰ ਦੇ ਡਰਾਈਵਰ ਦੋਵਾਂ ਦੀ ਮੌਤ ਹੋ ਗਈ। ਇਨੋਵਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਜਦਕਿ ਟਰੈਕਟਰ ਦੇ ਵੀ ਦੋ ਹਿੱਸੇ ਹੋ ਗਏ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।
ਰਾਹਗੀਰਾਂ ਅਨੁਸਾਰ ਇਹ ਟਰੈਕਟਰ ਅੱਜ ਸਵੇਰੇ ਅੰਮ੍ਰਿਤਸਰ ਤੋਂ ਬਟਾਲਾ ਲਈ ਰਵਾਨਾ ਹੋਇਆ ਸੀ। ਜੋ ਕਿ ਝੋਨੇ ਨਾਲ ਭਰਿਆ ਹੋਇਆ ਸੀ। ਜਦੋਂ ਉਹ ਵੇਰਕਾ ਬਾਈਪਾਸ ’ਤੇ ਦੂਨ ਸਕੂਲ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇੱਕ ਇਨੋਵਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਪੂਰੀ ਤਰ੍ਹਾਂ ਚਕਨਾਚੂਰ ਹੋ ਕੇ ਪਲਟ ਗਈ, ਜਦਕਿ ਟਰੈਕਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਡਰਾਈਵਰ ਵੀ ਲਪੇਟ ਵਿੱਚ ਆ ਗਏ। ਹਾਦਸੇ ਵਿੱਚ ਕਾਰ ਸਵਾਰ ਅਤੇ ਟਰੈਕਟਰ ਚਾਲਕ ਦੋਵਾਂ ਦੀ ਮੌਤ ਹੋ ਗਈ।ਫਿਲਹਾਲ ਦੋਵਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪਰ ਟਰੈਕਟਰ ਸਵਾਰ ਤਰਨਤਾਰਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਨੋਵਾ ਸਵਾਰ ਬਾਰੇ ਇੰਨੀ ਜਾਣਕਾਰੀ ਮਿਲੀ ਹੈ ਕਿ ਉਹ ਸ਼ਾਇਦ ਏਅਰਪੋਰਟ ਤੋਂ ਆ ਰਿਹਾ ਸੀ ਅਤੇ ਬਹੁਤ ਤੇਜ਼ ਰਫਤਾਰ ‘ਤੇ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ।