ਸ੍ਰੀ ਚਮਕੌਰ ਸਾਹਿਬ,9, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);
ਬਿਲਡਿੰਗ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾਂ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਚੇਅਰਮੈਨ ਦਲਵੀਰ ਸਿੰਘ ਜਟਾਣਾ ,ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਜੈਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਬੰਦੀ ਦਾ ਚੋਣ ਇਜਲਾਸ 13 ਦਸੰਬਰ ਨੂੰ ਲੇਬਰ ਚੌਂਕ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ ਜਿਸ ਵਿੱਚ ਪਿਛਲੇ ਦੋ ਸਾਲਾਂ ਦੀਆਂ ਸਰਗਰਮੀਆਂ, ਫੰਡਾਂ , ਅਗਲੇ ਦੋ ਸਾਲਾਂ ਲਈ ਕਾਰਜ ਤੈਅ ਕਰਨ ਅਤੇ ਬਲਾਕ ਪੱਧਰੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਇਜਲਾਸ ਨੂੰ ਇਫਟੂ ਦੇ ਜ਼ਿਲ੍ਹਾ ਆਗੂ, ਭਰਾਤਰੀ ਜਥੇਬੰਦੀਆਂ ਦੇ ਆਗੂ ਸੰਬੋਧਨ ਕਰਨਗੇ। ਇਹਨਾਂ ਆਗੂਆਂ ਨੇ ਦੱਸਿਆ ਕਿ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀਆਂ ਮੁੱਖ ਮੰਗਾਂ ਰਜਿਸਟਰੇਸ਼ਨ ,ਮੈਡੀਕਲ ਕਲੇਮ, ਪੈਨਸ਼ਨ ਕਲੇਮ ਅਤੇ ਨਕਾਰਾ ਹੋ ਚੁੱਕੇ ਮਜ਼ਦੂਰਾਂ ਦੀਆਂ ਆਰਥਿਕ ਸਹਾਇਤਾ ਅਤੇ 70% ਅੰਗਹੀਣ ਹੋ ਚੁੱਕੇ ਮਜ਼ਦੂਰਾਂ ਲਈ ਟਰਾਈ ਸਾਈਕਲ ਦੇਣ ਆਦਿ ਮੰਗਾਂ ਤੇ ਚਰਚਾ ਕੀਤੀ ਜਾਵੇਗੀ ਅਤੇ ਮੰਗਾਂ ਨੂੰ ਲਾਗੂ ਕਰਾਉਣ ਲਈ ਸੰਘਰਸ਼ਾਂ ਬਾਰੇ ਚਰਚਾ ਕੀਤੀ ਜਾਵੇਗੀ