ਮੰਡੀ ਗੋਬਿੰਦਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ ;
ਮੰਡੀ ਗੋਬਿੰਦਗੜ੍ਹ ਵਿਖੇ ਇੱਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕੇ ਕਥਿਤ ਤੌਰ ’ਤੇ ਆਪਣੀ ਸੱਸ ਦਾ ਕਤਲ ਕਰ ਦਿੱਤਾ। ਲੱਛਮੀ ਸ਼ਰਮਾ, ਵਾਸੀ ਕਮਰੇਲ, ਜਿਲ੍ਹਾ ਸੁਪੌਲ (ਬਿਹਾਰ),ਹਾਲ ਵਾਸੀ ਅਜਨਾਲੀ ਥਾਣਾ ਮੰਡੀ ਗੋਬਿੰਦਗੜ੍ਹ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਮਾਂ ਬਿੱਟੂ ਦੇਵੀ ਮੰਡੀ ਗੋਬਿੰਦਗੜ੍ਹ ਦੇ ਕੱਚਾ ਸਾਂਤੀ ਨਗਰ ਵਿੱਚ ਰਹਿੰਦੀ ਸੀ। ਜਦੋਂ ਉਹ ਘਰ ਵਿੱਚ ਇਕੱਲੀ ਸੀ ਤਾਂ ਉਸ ਦੇ ਪਤੀ ਨੇ ਆਪਣੇ ਭਰਾ ਨਾਲ ਮਿਲ ਕੇ ਬਿੱਟੂ ਦੇਵੀ ਦਾ ਪੈਸਿਆਂ ਦੇ ਲਾਲਚ ਕਾਰਨ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ।
ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
