ਸ਼ੰਭੂ ਸਰਹੱਦ ਤੇ ਕਿਸਾਨਾਂ ਦੀ ਮੀਟਿੰਗ ਅੱਜ ਦਿੱਲੀ ਮਾਰਚ ਲਈ ਰਣਨੀਤੀ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ

ਚੰਡੀਗੜ੍ਹ, 9ਦਸੰਬਰ,ਬੋਲੇ ਪੰਜਾਬ ਬਿਊਰੋ :

ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਅੱਜ 9 ਦਸੰਬਰ ਨੂੰ ਪੰਜਾਬ -ਹਰਿਆਣਾ ਦੇ ਸ਼ੰਭੂ ਸਰਹੱਦ ਵਿਖੇ ਹੋਵੇਗੀ। ਜਿਸ ਵਿੱਚ ਕਿਸਾਨਾਂ ਵੱਲੋਂ ਦਿੱਲੀ  ਮਾਰਚ ਲਈ ਰਣਨੀਤੀ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ (8ਦਸੰਬਰ) ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਅੰਬਾਲਾ ਦੇ ਡੀਸੀ ਅਤੇ ਐਸਪੀ ਨੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਨਾਲ ਸ਼ੰਭੂ ਸਰਹੱਦ ’ਤੇ ਕਿਸਾਨਾਂ ਨਾਲ ਮੀਟਿੰਗ ਕੀਤੀ।

ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ  ਹਰਿਆਣਾ ਪ੍ਰਸ਼ਾਸਨ ਨੇ ਇੱਕ ਦਿਨ ਦਾ ਸਮਾਂ ਮੰਗਿਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਦਸੰਬਰ ਨੂੰ ਪਾਣੀਪਤ ਦਾ ਦੌਰਾ ਕਰ ਰਹੇ ਹਨ। ਇਸ ਤੋਂ ਬਾਅਦ ਉਹ ਅਧਿਕਾਰੀਆਂ ਨਾਲ ਗੱਲ ਕਰਨਗੇ।ਜ਼ਿਕਰਯੋਗ ਹੈ ਕਿ ਐਤਵਾਰ (8 ਦਸੰਬਰ) ਨੂੰ 101 ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਖਦੇੜ ਦਿੱਤਾ। ਇਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀਮਾਰਚ ਟਾਲ ਦਿੱਤਾ।ਇਸ ਤੋਂ ਪਹਿਲਾਂ ਕਿਸਾਨਾਂ ਨੇ ਸਭ ਤੋਂ ਪਹਿਲਾਂ 6 ਦਸੰਬਰ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। 6 ਦਸੰਬਰ ਨੂੰ ਵੀ 101 ਕਿਸਾਨਾਂ ਦੇ ਸਮੂਹ ਨੇ ਦਿੱਲੀ ਮਾਰਚ ਸ਼ੁਰੂ ਕੀਤਾ ਸੀ। ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ 3-ਪੱਧਰੀ ਸੁਰੱਖਿਆ ਘੇਰਾ ਬਣਾਇਆ ਹੋਇਆ ਸੀ। ਇਸ ਦਿਨ ਵੀ ਕਿਸਾਨਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ ਸੀ। ਅੱਜ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਦਿੱਲੀ ਮਾਰਚ ਲਈ ਰਣਨੀਤੀ ਬਣਾਉਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।