ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।
ਇਸ ਦੌਰਾਨ ਪੰਜਾਬ ਪੁਲਿਸ ਨੇ ਚੌੜਾ ਦੇ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ। ਪਰ ਅੰਮ੍ਰਿਤਸਰ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਤੀਜੀ ਵਾਰ ਨਰਾਇਣ ਸਿੰਘ ਚੌਧਰੀ ਦਾ 3 ਦਿਨ ਦਾ ਰਿਮਾਂਡ ਹੋਰ ਵਧਾ ਦਿੱਤਾ।
ਦੱਸ ਦਈਏ ਕਿ 4 ਦਸੰਬਰ ਨੂੰ ਨਰਾਇਣ ਸਿੰਘ ਚੌਧਰੀ ਨੇ ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕੀਤਾ ਸੀ। ਇਸ ਦੌਰਾਨ ਉਥੇ ਮੌਜੂਦ ਪੁਲਿਸ ਨੇ ਨਰਾਇਣ ਚੌੜਾ ਨੂੰ ਘਟਨਾ ਵਾਲੀ ਥਾਂ ‘ਤੇ ਹੀ ਕਾਬੂ ਕਰ ਲਿਆ ਸੀ।