ਗੁਰਦੁਆਰਾ ਸਾਹਿਬ ਤੋਂ ਘਰ ਆ ਰਹੇ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ

ਪੰਜਾਬ

ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ ;

ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਪਾਠੀ ਸੇਵਾ ਨਿਭਾਅ ਰਹੇ ਇਕ ਪਾਠੀ ਨੂੰ ਡਿਊਟੀ ਤੋਂ ਘਰ ਵਾਪਿਸ ਪਰਤਦਿਆਂ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਦੇਰ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨਸੁਾਰ ਮ੍ਰਿਤਕ ਰਮਨ ਸਿੰਘ ਪੁੱਤਰ ਦਿਲਬਾਗ ਸਿੰਘ (28 ਸਾਲ), ਜੋ ਕਿ ਅੱਜ ਬੁੱਧਵਾਰ ਨੂੰ ਸਵੇਰੇ 2 ਵਜੇ ਦੇ ਕਰੀਬ ਡਿਊਟੀ ਕਰਕੇ ਆਪਣੇ ਪਿੰਡ ਮੱਧ (ਨਜ਼ਦੀਕ ਰਈਆ ਪੁਲਿਸ ਚੌਂਕੀ) ਸਾਇਕਲ ’ਤੇ ਜਾ ਰਿਹਾ ਸੀ, ਕਿ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ, ਜਿਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਿਆਂਦਾ ਗਿਆ ਹੈ । ਕਤਲ ਦੇ ਫੌਰੀ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਪੁਲਿਸ ਵਲੋਂ ਜਾਂਚ ਜਾਰੀ ਹੈ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।