ਲੁਧਿਆਣਾ: 11 ਦਸੰਬਰ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ‘ਚ ਅੱਜ ਸ਼ਾਮ ਨੂੰ ਕੇਂਦਰੀ ਜੇਲ੍ਹ ਨੇੜੇ 66 ਕੇਵੀ ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਕ ਵੱਡਾ ਟਰਾਂਸਫਾਰਮਰ ਅਤੇ ਹੋਰ ਬਿਜਲੀ ਦੀਆਂ ਤਾਰਾਂ ਸੜ ਗਈਆਂ। ਟਰਾਂਸਫਾਰਮਰ ਸੜਨ ਕਾਰਨ ਲਗਭਗ 10 ਕਿਲੋਮੀਟਰ ਏਰੀਏ ਦੀ ਬਿਜਲੀ ਚਲੀ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਲੱਗੀਆਂ ਹੋਈਆਂ ਹਨ ਅਤੇ ਬਚਾਅ ਕਾਰਜ ਜਾਰੀ ਹੈ। ਅੱਗ ਲੱਗਣ ਕਾਰਨ ਪਾਵਰਕੌਮ ਦਾ ਕਾਫੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ