ਪੰਜਾਬ ‘ਚ ਪੁਲਸ ਥਾਣੇ ‘ਚ IED ਰੱਖਣ ਵਾਲੇ ਦੋ ਵਿਅਕਤੀ ਕਾਬੂ, 2 ਹੈਂਡ ਗ੍ਰੇਨੇਡ ਤੇ ਪਿਸਤੌਲ ਆਦਿ ਬਰਾਮਦ

ਚੰਡੀਗੜ੍ਹ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ :

ਅਜਨਾਲਾ ਪੁਲਿਸ ਥਾਣੇ ਦੇ ਬਾਹਰ ਆਈਈਡੀ ਰੱਖਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਜਨਾਲਾ ਪੁਲਿਸ ਸਟੇਸ਼ਨ ’ਤੇ ਆਈਈਡੀ ਧਮਾਕੇ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਦੇ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਆਈਐਸਆਈ ਦਾ ਹੱਥ ਸੀ।
ਮਾਮਲੇ ਵਿੱਚ ਪੰਜਾਬ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਮੁਲਜ਼ਮ ਦੀ ਪਹਿਚਾਣ ਅੰਮ੍ਰਿਤਸਰ ਦੇ ਜਸ਼ਨਦੀਪ ਸਿੰਘ ਵਜੋਂ ਹੋਈ ਹੈ ਜਦਕਿ ਦੂਜਾ ਮੁਲਜ਼ਮ ਨਾਬਾਲਿਗ ਹੈ। ਮੁਲਜ਼ਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖ ਸਰਗਨਾ ਹਰਵਿੰਦਰ ਸਿੰਘ ਰਿੰਦਾ ਅਤੇ ਹੈਪੀ ਪਾਸੀਆ ਨਾਲ ਸੰਪਰਕ ਵਿੱਚ ਸਨ।ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਨ੍ਹਾਂ ਨੇ 23 ਨਵੰਬਰ ਨੂੰ ਅਜਨਾਲਾ ਪੁਲਿਸ ਸਟੇਸ਼ਨ ’ਚ ਆਈਈਡੀ ਰੱਖਿਆ ਸੀ ਅਤੇ ਹੋਰ ਹਮਲਿਆਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾਈ ਸੀ। ਮੁਲਾਜ਼ਮਾਂ ਕੋਲੋਂ 2 ਹੈਂਡ ਗ੍ਰੇਨੇਡ, ਇੱਕ ਪਿਸਤੌਲ, ਗੋਲਾ-ਬਾਰੂਦ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। ਐਸਐਸਓਸੀ ਅੰਮ੍ਰਿਤਸਰ ’ਚ ਐਫਆਈਆਰ ਦਰਜ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।