ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ

ਪੰਜਾਬ

ਰੂਪਨਗਰ, 13 ਦਸੰਬਰ,ਬੋਲੇ ਪੰਜਾਬ ਬਿਊਰੋ :
ਸ਼ਹੀਦੀ ਪੰਦਰਵਾੜੇ ਦੇ ਪਹਿਲੇ ਪੜਾਅ ਦੇ ਤਿੰਨ ਰੋਜ਼ਾ 13,14,15 ਦੇ ਸਮਾਗਮਾਂ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿਚ ਪਿੰਡ ਸਰਸਾ ਨੰਗਲ ਸਰਸਾ ਨਦੀ ਦੇ ਕਿਨਾਰੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਅੱਜ ਸ਼ੁਰੂਆਤ ਹੋਵੇਗੀ।ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ 13 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਭਾਈ ਉਦੇ ਸਿੰਘ ਦੀਵਾਨ ਹਾਲ ਵਿਖੇ 15 ਦਸੰਬਰ ਨੂੰ ਭੋਗ ਪਾਏ ਜਾਣਗੇ। ਇਸ ਦੌਰਾਨ ਉੱਚ ਕੋਟੀ ਦੇ ਰਾਗੀ ਢਾਡੀ ਅਤੇ ਕੀਰਤਨੀ ਜਥੇ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਸ਼ਹਾਦਤਾਂ ਸਬੰਧੀ ਸੰਗਤ ਨੂੰ ਜਾਣੂ ਕਰਵਾਉਣਗੇ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਸੰਗਤਾਂ ਦੇ ਸਨਮੁੱਖ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।