ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਐਨ ਐਸ ਐਸ ਵਲੰਟੀਅਰਾਂ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ: ਪ੍ਰਿੰਸੀਪਲ ਰਿਤੂ ਸ਼ਰਮਾ
ਰਾਜਪੁਰਾ 12 ਦਸੰਬਰ ,ਬੋਲੇ ਪੰਜਾਬ ਬਿਊਰੋ :
ਜਨਤਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਵਿਖੇ ਕੌਮੀ ਸੇਵਾ ਯੋਜਨਾ ਦਾ ਕੈਂਪ ਮਿਤੀ 6 ਤੋਂ 12 ਦਸੰਬਰ 2024 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ਜਿਸਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਅਤੇ ਸਾਬਕਾ ਪ੍ਰਿੰਸੀਪਲ ਨਰਾਇਣ ਸ਼ਰਮਾ ਰਾਣਾ ਨੇ ਕੀਤਾ। ਇਸ ਕੈਂਪ ਦੇ ਛੇਵੇਂ ਦਿਨ ਸਕੂਲ ਦੇ ਕੌਮੀ ਸੇਵਾ ਯੋਜਨਾਂ ਦੇ 50 ਵਲੰਟੀਅਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਪ੍ਰਿੰਸੀਪਲ ਰਿਤੂ ਸ਼ਰਮਾ ਨਾਲ ਮਿਲ ਕੇ ਸਕੂਲ ਕੈਂਪਸ ਵਿੱਚ ਉੱਗੇ ਵਾਧੂ ਨਦੀਨਾਂ ਨੂੰ ਪੁੱਟਿਆ ਅਤੇ ਕੈਂਪਸ ਵਿੱਚ ਲੱਗੇ ਦਰਖਤਾਂ ਦੇ ਆਲੇ-ਦੁਆਲੇ ਸੁੰਦਰ ਕਿਆਰੀਆਂ ਵੀ ਬਣਾਈਆਂ। ਵਿਦਿਆਰਥੀ ਵਲੰਟੀਅਰਾਂ ਨੂੰ ਪੰਜਾਬੀ ਭਾਸ਼ਾ ਦੇ ਮਾਹਿਰ ਯਸ਼ਪਾਲ ਮਾਨਵੀ ਸਾਬਕਾ ਡਿਪਟੀ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਆਪਣੇ ਸਾਹਿਤਕ ਅੰਦਾਜ਼ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਹਨਾਂ ਮਿੰਨੀ ਕਹਾਣੀਆਂ ਰਾਹੀਂ ਵਿਦਿਆਰਥੀਆਂ ਦੀ ਸੂਝ ਬੂਝ ਵਿੱਚ ਵਾਧਾ ਕੀਤਾ। ਨੈਤਿਕ ਕਦਰਾਂ ਕੀਮਤਾਂ ਨੂੰ ਮੁੱਖ ਰੱਖਦਿਆਂ ਵੱਡਿਆਂ ਦਾ ਸਤਿਕਾਰ ਕਰਨ ਅਤੇ ਕਿਸ਼ੋਰ ਅਵਸਥਾ ਦੌਰਾਨ ਖੁਦ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਦੂਰੀ ਬਣਾਈ ਰੱਖਣ ਲਈ ਪ੍ਰੇਰਿਆ। ਯਸ਼ਪਾਲ ਮਾਨਵੀ ਨੇ ਜਨਤਾ ਸੀਨੀਅਰ ਸੈਕੰਡਰੀ ਸਕੂਲ ਦੇ ਸ਼ਾਨਦਾਰ ਸਫ਼ਰ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਸਕੂਲ ਸਿੱਖਿਆ ਵਿਭਾਗ ਵਿੱਚ ਬਤੌਰ ਸਟੇਟ ਮੀਡੀਆ ਕੋਆਰਡੀਨੇਟਰ ਡਿਊਟੀ ਨਿਭਾ ਚੁੱਕੇ ਅਧਿਆਪਕ ਰਾਜਿੰਦਰ ਸਿੰਘ ਚਾਨੀ ਸਸ ਮਾਸਟਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ (ਪਟਿਆਲਾ) ਨੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਵਿੱਚ ਬਤੌਰ ਵਲੰਟੀਅਰ ਰਹਿ ਕੇ ਸੰਸਕਾਰਾਂ ਅਤੇ ਸੇਵਾ ਭਾਵਨਾ ਦੇ ਉਜਾਗਰ ਹੋਣ ਦੀ ਗੱਲ ਕੀਤੀ। ਸ੍ਰੀ ਚਾਨੀ ਨੇ ਆਪਣੇ ਸਕੂਲ ਅਤੇ ਕਾਲਜ ਜੀਵਨ ਦੇ ਕੌਮੀ ਸੇਵਾ ਯੋਜਨਾ ਤਹਿਤ ਵਲੰਟੀਅਰ ਰਹਿ ਕੇ ਕੀਤੇ ਸੇਵਾ ਕਾਰਜਾਂ ਬਾਰੇ ਵੀ ਦੱਸਿਆ। ਸਕੂਲ ਦੇ ਮੁਖੀ ਪ੍ਰਿੰਸੀਪਲ ਰਿਤੂ ਸ਼ਰਮਾ ਨੇ ਰਿਸੋਰਸ ਪਰਸਨ ਸ੍ਰੀ ਯਸ਼ਪਾਲ ਮਾਨਵੀ ਅਤੇ ਸ੍ਰੀ ਰਾਜਿੰਦਰ ਸਿੰਘ ਚਾਨੀ ਦਾ ਧੰਨਵਾਦ ਕੀਤਾ ਅਤੇ ਸਨਮਾਨ ਕੀਤਾ। ਪ੍ਰਿੰਸੀਪਲ ਰਿਤੂ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੈਂਪ ਦੇ ਬਾਕੀ ਦੇ ਦਿਨਾਂ ਵਿੱਚ ਵੱਖ-ਵੱਖ ਸਤਿਕਾਰਤ ਸ਼ਖਸ਼ੀਅਤਾਂ ਨੇ ਵੀ ਸੰਬੋਧਨ ਕੀਤਾ ਜਿਸ ਵਿੱਚ ਲੈਕਚਰਾਰ ਲਵਕੇਸ਼ ਕੁਮਾਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੁਨਾਗਰਾ, ਸਕੂਲ ਦੇ ਸਾਬਕਾ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਸ਼ਾਮਿਲ ਸਨ। ਰੇਲਵੇ ਪੁਲਿਸ ਵੱਲੋਂ ਵੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ।ਸੰਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਕੈਂਪ ਦੌਰਾਨ ਵਿਦਿਆਰਥੀਆਂ ਉਚੇਰੀ ਸਿੱਖਿਆ ਸੰਸਥਾ ਰਿਮਟ ਮੈਡੀਕਲ ਕਾਲਜ ਗੋਬਿੰਦਗੜ੍ਹ ਅਤੇ ਗੁਰੂ ਦੁਆਰਾ ਸਾਹਿਬ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੀ ਲਿਜਾਇਆ ਗਿਆ। ਵਿਦਿਆਰਥੀਆਂ ਨੇ ਵੀ ਦੱਸਿਆ ਕਿ ਕੈਂਪ ਵਿੱਚ ਵਿਦਿਆਰਥੀਆਂ ਨੂੰ ਬਹੁਤ ਕੁਝ ਨਵਾਂ ਅਤੇ ਚੰਗਾ ਸਿੱਖਣ ਨੂੰ ਮਿਲਿਆ ਹੈ ਜਿਸ ਨੂੰ ਉਹ ਆਪਣੀ ਜ਼ਿੰਦਗੀ ਵਿੱਚ ਅਪਣਾਉਣਗੇ।