ਚੇਨਈ, 13 ਦਸੰਬਰ,ਬੋਲੇ ਪੰਜਾਬ ਬਿਊਰੋ :
ਤਾਮਿਲਨਾਡੂ ਦੇ ਤਿਰੂਚੀ ਦੇ ਡਿੰਡੀਗੁਲ ਖੇਤਰ ਵਿੱਚ ਸਥਿਤ ਇੱਕ ਨਿੱਜੀ ਆਰਥੋ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਵੀਰਵਾਰ ਰਾਤ ਨੂੰ ਹੋਏ ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਅਤੇ 3 ਔਰਤਾਂ ਸ਼ਾਮਲ ਹਨ। 20 ਤੋਂ ਵੱਧ ਲੋਕ ਝੁਲਸ ਗਏ ਹਨ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। 2 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਹਾਦਸੇ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ ਸੀ।
