ਖਨੌਰੀ, 13 ਦਸੰਬਰ,ਬੋਲੇ ਪੰਜਾਬ ਬਿਊਰੋ :
ਅੱਜ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਅੱਜ ਵੱਡੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਪੂਰੇ ਹੋ ਗਏ ਹਨ।ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਉਥੇ ਹੀ, ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਇਸ ਕਾਰਨ ਨਾਰਾਜ਼ ਹੋਏ ਕਿਸਾਨਾਂ ਨੇ ਵੀਰਵਾਰ ਨੂੰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਸ਼ੁੱਕਰਵਾਰ ਨੂੰ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤੇ ਜਾਣਗੇ।
16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ 18 ਦਸੰਬਰ ਨੂੰ ਰੇਲਾਂ ਰੋਕੀਆਂ ਜਾਣਗੀਆਂ। ਟਰੈਕਟਰ ਮਾਰਚ ਦੇ ਬਾਅਦ ਅਧਿਕਾਰੀਆਂ ਨੂੰ ਡੱਲੇਵਾਲ ਵਲੋਂ ਰਾਸ਼ਟਰਪਤੀ ਦੇ ਨਾਮ ਲਿਖੀ ਇੱਕ ਚਿੱਠੀ ਦਿੱਤੀ ਜਾਵੇਗੀ।
