ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਚੰਡੀਗੜ੍ਹ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਅੱਜ ਚੰਡੀਗੜ੍ਹ ਵਿਖੇ ਸ਼ੋਅ ਹੈ।ਇਸ ਸ਼ੋਅ ਤੋਂ ਪਹਿਲਾਂ ਉਹ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕੀਤਾ।ਜਾਣਕਾਰੀ ਅਨੁਸਾਰ ਫ਼ਿਲਮ ਸਟਾਰ ਦਲਜੀਤ ਤੜਕਸਾਰ ਗੁਰੂ ਘਰ ਪੁੱਜੇ।
ਦਿਲਜੀਤ ਨੇ ਸਖ਼ਤ ਸੁਰੱਖਿਆ ਹੇਠ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ।ਇਸ ਤੋਂ ਬਾਅਦ ਉਹ ਮੱਥਾ ਟੇਕਣ ਠੰਢਾ ਬੁਰਜ ਵੀ ਗਏ। ਇਸ ਅਸਥਾਨ ‘ਤੇ ਮਾਤਾ ਗੁਜਰੀ ਜੀ ਸ਼ਹੀਦ ਹੋਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।