ਨਵੀਂ ਦਿੱਲੀ, 14 ਦਸੰਬਰ,ਬੋਲੇ ਪੰਜਾਬ ਬਿਊਰੋ :
ਪਿਛਲੇ ਹਫ਼ਤੇ ਕੈਨੇਡਾ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਨੇ ਦੋਨੋਂ ਦੇਸ਼ਾਂ ਵਿਚ ਚਿੰਤਾ ਦੀ ਲਹਿਰ ਦੌੜਾ ਦਿੱਤੀ ਹੈ। ਇਸ ਘਟਨਾ ਮਗਰੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਮੰਤਰਾਲੇ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ ਅਤੇ ਅਪਰਾਧਿਕ ਹਿੰਸਾ ਦੇ ਮਾਮਲੇ ਵਧ ਰਹੇ ਹਨ, ਜਿਸ ਕਾਰਨ ਸੁਰੱਖਿਆ ਹਾਲਾਤ ਸੰਵੇਦਨਸ਼ੀਲ ਹਨ। ਮੰਤਰੀ ਰਣਧੀਰ ਜੈਸਵਾਲ ਨੇ ਸਪਸ਼ਟ ਕੀਤਾ ਕਿ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਸਰਕਾਰ ਲਈ ਪ੍ਰਥਮ ਤਰਜੀਹ ਹੈ।
ਅਧਿਕਾਰਤ ਅੰਕੜਿਆਂ ਅਨੁਸਾਰ, ਕੈਨੇਡਾ ਵਿੱਚ ਇਸ ਸਮੇਂ 4 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜਾਈ ਕਰ ਰਹੇ ਹਨ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਥਾਰਿਟੀਜ਼ ਨਾਲ ਸੰਪਰਕ ਕੀਤਾ ਹੈ।
ਭਾਰਤ ਨੇ ਮੰਦਭਾਗੀਆਂ ਘਟਨਾਵਾਂ ਨੂੰ ਦੁਖਦਾਈ ਦੱਸਦਿਆਂ ਕਿਹਾ ਕਿ ਅਸੀਂ ਪੀੜਤ ਪਰਿਵਾਰਾਂ ਨਾਲ ਖੜੇ ਹਾਂ। ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤੀ ਕੌਂਸੁਲੇਟ ਇਨ੍ਹਾਂ ਮਾਮਲਿਆਂ ਦੀ ਪੂਰੀ ਜਾਂਚ ਲਈ ਕੈਨੇਡੀਅਨ ਸਰਕਾਰ ਦੇ ਨਾਲ ਸਹਿਯੋਗ ਕਰ ਰਹੇ ਹਨ।
ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਨੂੰ ਅਪਨੀ ਸੁਰੱਖਿਆ ਲਈ ਚੌਕਸ ਰਹਿਣ ਅਤੇ ਸਥਾਨਕ ਕਾਨੂੰਨੀ ਸਰੋਤਾਂ ਨਾਲ ਜੁੜੇ ਰਹਿਣ ਦੀ ਸਲਾਹ ਦਿੱਤੀ ਗਈ ਹੈ