ਮਹਿਲਾ ਕਮਿਸ਼ਨ ਨੇ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਨੋਟਿਸ, ਚਾਰ ਦਿਨ ‘ਚ ਮੰਗਿਆ ਜਵਾਬ

ਚੰਡੀਗੜ੍ਹ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ ;
ਮਹਿਲਾ ਕਮਿਸ਼ਨ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖਿਲਾਫ਼ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਜਾਰੀ ਕਰਕੇ ਧਾਮੀ ਨੂੰ 4 ਦਿਨ ਵਿਚ ਜਵਾਬ ਦੇਣ ਲਈ ਆਖਿਆ ਗਿਆ ਹੈ। ਮਹਿਲਾ ਕਮਿਸ਼ਨ ਦੀ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ। ਉਨ੍ਹਾਂ ਨੇ SGPC ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਗੁਰੂਆਂ ਨੇ ਤਾਂ ਮਹਿਲਾਵਾਂ ਨੂੰ ਸਨਮਾਨ ਦਿੱਤਾ ਹੈ ਪਰ ਧਾਮੀ ਨੇ ਇਸ ਨੂੰ ਤਾਰ- ਤਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ ਸੀ । ਐਡਵੋਕੇਟ ਧਾਮੀ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।