ਜਲੰਧਰ 15 ਦਸੰਬਰ ,ਬੋਲੇ ਪੰਜਾਬ ਬਿਊਰੋ :
ਭੋਗਪੁਰ, ਜਲੰਧਰ ਦੀ ਸਹਿਕਾਰੀ ਖੰਡ ਮਿੱਲ ‘ਚ ਠੇਕੇ ‘ਤੇ ਕੰਮ ਕਰਦੇ ਇਕ ਮੁਲਾਜ਼ਮ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਉਸ ਦਾ ਇੱਕ ਹੋਰ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮੁਲਾਜ਼ਮ ਚਿਮਨੀ ਪਾਵਰ ਪਲਾਂਟ ਵਿੱਚ ਕੰਮ ਕਰਦੇ ਸਨ।
ਬੈਲਟ ਤੋਂ ਪੈਰ ਫਿਸਲਣ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਦੋਵੇਂ ਮਿੱਲ ਵਿੱਚ ਠੇਕੇ ’ਤੇ ਕੰਮ ਕਰਨ ਵਾਲੀ ਇੱਕ ਕੰਪਨੀ ਦੇ ਮੁਲਾਜ਼ਮ ਦੱਸੇ ਜਾਂਦੇ ਹਨ।
ਇਸ ਸਬੰਧੀ ਕੰਪਨੀ ਦੇ ਅਧਿਕਾਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਬੈਲਟ ‘ਤੇ ਦੋ ਕਰਮਚਾਰੀ ਕੰਮ ਕਰ ਰਹੇ ਸਨ। ਉਨ੍ਹਾਂ ਦਾ ਪੈਰ ਬੈਲਟ ਤੋਂ ਤਿਲਕ ਗਿਆ ਅਤੇ ਉਹ ਡਿੱਗ ਗਏ, ਜਿਸ ਨਾਲ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।