ਫਤਿਹਗੜ੍ਹ ਸਾਹਿਬ, 16 ਦਸੰਬਰ,ਬੋਲੇ ਪੰਜਾਬ ਬਿਊਰੋ :
ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ ਡਬਲਿਊ ਡੀ, ਸਿੰਚਾਈ, ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਪ੍ਰਧਾਨ ਤਰਲੋਚਨ ਸਿੰਘ ਸਿਲ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਫੀਲਡ ਮੁਲਾਜ਼ਮਾਂ ਦੀ ਸੂਬਾ ਪੱਧਰੀ ਪੀ ਡਬਲਿਊ ਡੀ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਗਠਨ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਦੀ ਦਿਨੋ ਦਿਨ ਖਸਤਾ ਹਾਲਤ ਹੋਣ ਤੇ ਗਹਿਰੇ ਚਿੰਤਾ ਦਾ ਪ੍ਰਗਟਾਵਾ ਕੀਤਾ ।ਮੀਟਿੰਗ ਦੌਰਾਨ ਮੰਗਾਂ ਦਾ ਜ਼ਿਕਰ ਕਰਦੇ ਹੋਏ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਦਾਅਵੇ ਕਰਦੀ ਸੀ ਕਿ ਸਾਡੀ ਸਰਕਾਰ ਪਿੰਡਾਂ ਤੋਂ ਚੱਲੇਗੀ। ਪਰ ਸਰਕਾਰ ਦੇ ਦੋ ਸਾਲ ਤੇ ਵੱਧ ਸਮਾਂ ਬੀਤ ਜਾਣ ਤੇ ਸਰਕਾਰ ਨੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਾਲੇ ਵਿਭਾਗਾਂ ਨੂੰ ਹੀ ਖੂੰਜੇ ਲਾ ਦਿੱਤਾ ਗਿਆ ਹੈ। ਇਹਨਾਂ ਦੱਸਿਆ ਕਿ ਇਸ ਸਰਕਾਰ ਵਿੱਚ ਸਭ ਨਾਲੋਂ ਹੇਠਲੇ ਦਰਜੇ ਦੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ,ਨਾ ਹੀ ਉਹਨਾਂ ਦੀਆ ਮੰਗਾਂ ਮਸਲਿਆਂ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਹੈ। ਇੱਥੋਂ ਤੱਕ ਦਰਜਾ ਚਾਰ ਮੁਲਾਜ਼ਮਾਂ ਦੀਆਂ ਛੁੱਟੀਆਂ, ਵਰਦੀਆਂ ਦੇ ਅਧਿਕਾਰ ਆਈ ਏ ਐਸ ਅਧਿਕਾਰੀਆਂ ਨੂੰ ਸੌਂਪ ਦਿੱਤੇ ਹਨ ਹਨ। ਤਰਸ ਦੇ ਅਧਾਰ ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਗੁੰਝਲਦਾਰ ਬਣਾ ਕੇ ਮੁਲਾਜਮਾ ਤੋਂ ਇਹ ਵੀ ਅਧਿਕਾਰ ਖੋਇਆ ਜਾ ਰਿਹਾ ਹੈ। ਇਹਨਾਂ ਮੰਗ ਕੀਤੀ ਕਿ ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ ਦੇ ਸਕੇਲਾਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ, ਵਿਭਾਗ ਵਿੱਚ ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ , ਕਾਰਪੋਰੇਟ ਪੱਖੀ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਬੰਦ ਕੀਤੀਆਂ ਜਾਣ, ਮੁਲਾਜ਼ਮਾਂ ਤੇ ਲੋਕ ਵਿਰੋਧੀ ਤਕਨੀਕ ਨੂੰ ਰੱਦ ਕੀਤਾ ਜਾਵੇ ਸਮੁੱਚੇ ਮੁਲਾਜ਼ਮਾਂ ਤੇ ਕੈਸ਼ ਲੈਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ ,ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਵਿਭਾਗ ਵਿੱਚ ਲੰਮੇ ਸਮੇਂ ਤੋਂ ਇਨਲਿਸਟਮੈਂਟ ਤੇ ਆਉਟਸੋਰਸਿੰਗ ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਇਸ ਮੀਟਿੰਗ ਵਿੱਚ ਸੁਖਰਾਮ ਕਾਲੇਵਾਲ ,ਕਰਮ ਸਿੰਘ ਹਰਜਿੰਦਰ ਸਿੰਘ ਖਮਾਣੋ, ਲਖਵੀਰ ਸਿੰਘ, ਆਦੀ ਹਾਜਰ ਸਨ