ਅੰਮ੍ਰਿਤਸਰ, 16 ਦਸੰਬਰ,ਬੋਲੇ ਪੰਜਾਬ ਬਿਊਰੋ :
ਬੀ.ਐਸ.ਐਫ ਅਤੇ ਖਲਾੜਾ ਪੁਲਿਸ ਵੱਲੋਂ ਗੁਪਤ ਸੂਚਨਾ ‘ਤੇ ਸਰਹੱਦੀ ਖੇਤਰ ਦੇ ਪਿੰਡ ਡਲ ਦੇ ਖੇਤਾਂ ‘ਚ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਦਿਲਬਾਗ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਪਿੰਡ ਡਲ ਦੇ ਖੇਤਾਂ ‘ਚ ਕਣਕ ਦੇ ਖੇਤਾਂ ‘ਚ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ। ਜਿਸ ਨੂੰ ਤਾਂਬੇ ਦੀ ਤਾਰ ਨਾਲ ਲਪੇਟਿਆ ਹੋਇਆ ਸੀ ਅਤੇ ਉਸ ‘ਤੇ ਤਾਂਬੇ ਦੀ ਹੁੱਕ ਲੱਗੀ ਹੋਈ ਸੀ। ਜਦੋਂ ਇਸ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਹੈਰੋਇਨ ਬਰਾਮਦ ਹੋਈ, ਜਿਸ ਦਾ ਵਜ਼ਨ 555 ਗ੍ਰਾਮ ਸੀ। ਖਲਾਡਾ ਪੁਲਿਸ ਅਤੇ ਬੀਐਸਐਫ ਨੇ ਇਸ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜਵਾਨ ਸਰਹੱਦ ‘ਤੇ ਚੌਕਸ ਰਹਿ ਕੇ ਦੁਸ਼ਮਣ ਦੇ ਹਰ ਮਨਸੂਬੇ ਨੂੰ ਨਾਕਾਮ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾਵੇਗੀ।