ਨਵੀ ਦਿੱਲੀ,16 ਦਸੰਬਰ,ਬੋਲੇ ਪੰਜਾਬ ਬਿਊਰੋ :
ਭਾਰਤ ਸਰਕਾਰ ਨੇ ਸਾਈਬਰ ਕ੍ਰਾਈਮ ਨੂੰ ਰੋਕਣ ਲਈ ਫਰਜ਼ੀ ਸਿਮ ਕਾਰਡਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਕਦਮ ਨੂੰ ਡਿਜੀਟਲ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ‘ਚ ਇਕ ਮਹੱਤਵਪੂਰਨ ਉਪਰਾਲਾ ਮੰਨਿਆ ਜਾ ਰਿਹਾ ਹੈ। ਦੂਰਸੰਚਾਰ ਵਿਭਾਗ (DoT) ਨੇ ਜਾਅਲੀ ਦਸਤਾਵੇਜ਼ਾਂ ‘ਤੇ ਜਾਰੀ ਕੀਤੇ ਗਏ 80 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰ ਦਿੱਤਾ ਹੈ।ਇਸ ਦਾ ਮਕਸਦ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਇਨ੍ਹਾਂ ਸਿਮ ਕਾਰਡਾਂ ਦੀ ਵਰਤੋਂ ਨੂੰ ਰੋਕਣਾ ਹੈ। ਜਾਅਲੀ ਸਿਮ ਕਾਰਡਾਂ ਤੋਂ ਇਲਾਵਾ ਸਰਕਾਰ ਨੇ 6.78 ਲੱਖ ਮੋਬਾਈਲ ਨੰਬਰਾਂ ਨੂੰ ਵੀ ਬਲਾਕ ਕਰ ਦਿੱਤਾ ਹੈ ਜੋ ਸਿੱਧੇ ਤੌਰ ‘ਤੇ ਸਾਈਬਰ ਅਪਰਾਧ ਵਿੱਚ ਸ਼ਾਮਲ ਸਨ। ਇਹ ਕਦਮ ਡਿਜੀਟਲ ਧੋਖਾਧੜੀ ‘ਤੇ ਵਿਆਪਕ ਕਾਰਵਾਈ ਦਾ ਹਿੱਸਾ ਹੈ, ਜੋ ਦੂਰਸੰਚਾਰ ਸੇਵਾਵਾਂ ਨੂੰ ਸੁਰੱਖਿਅਤ ਬਣਾਉਣ ਦੇ ਸਰਕਾਰ ਦੇ ਸੰਕਲਪ ਨੂੰ ਦਰਸਾਉਂਦਾ ਹੈ।