ਮਸ਼ਹੂਰ ਗਾਇਕ ਤੇ ਰੈਪਰ ਬਾਦਸ਼ਾਹ ਦੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਕੱਟੇ ਮੋਟੇ ਚਲਾਨ

ਨੈਸ਼ਨਲ

ਨਵੀ ਦਿੱਲੀ 17 ਦਸੰਬਰ ,ਬੋਲੇ ਪੰਜਾਬ ਬਿਊਰੋ :

ਮਸ਼ਹੂਰ ਗਾਇਕ ਤੇ ਰੈਪਰ ਬਾਦਸ਼ਾਹ ‘ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਰੈਪਰ ਬਾਦਸ਼ਾਹ ਦਾ ਗੁਰੂਗ੍ਰਾਮ ਵਿੱਚ ਪੁਲਿਸ ਨੇ ਰੈਪਰ ਬਾਦਸ਼ਾਹ ਦੀ ਮਾਲਕੀ ਵਾਲੀ ਥਾਰ ਗੱਡੀ ਦਾ 15,500 ਰੁਪਏ ਦਾ ਚਲਾਨ ਕੀਤਾ। ਦਰਅਸਲ,ਬਾਦਸ਼ਾਹ ਐਤਵਾਰ (15 ਦਸੰਬਰ) ਨੂੰ ਗੁਰੂਗ੍ਰਾਮ ਦੇ ਸੈਕਟਰ-68 ਵਿੱਚ ਕਰਨ ਔਜਲਾ ਦੇ ਸੰਗੀਤ ਸਮਾਰੋਹ ਵਿੱਚ ਆਏ ਸਨ। ਇਸ ਦੌਰਾਨ ਉਨ੍ਹਾਂ ਦੇ ਕਾਫ਼ਲੇ ਵਿੱਚ ਸ਼ਾਮਲ ਵਾਹਨ ਗਲਤ ਪਾਸੇ ਤੋਂ ਆ ਰਹੇ ਸਨ। ਇਸ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲੋਕਾਂ ਨੇ ਕਈ ਸਵਾਲ ਖੜ੍ਹੇ ਕੀਤੇ। ਪੋਸਟ ਵਾਇਰਲ ਹੋਣ ‘ਤੇ ਪੁਲਿਸ ਵੱਲੋਂ ਕਾਰਵਾਈ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।