ਅੰਮ੍ਰਿਤਸਰ, 17 ਦਸੰਬਰ,ਬੋਲੇ ਪੰਜਾਬ ਬਿਊਰੋ :
ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦੀ ਇੱਕ ਝਲਕ ਦੇਖਣ ਲਈ ਪ੍ਰਸ਼ੰਸਕਾਂ ਦੀ ਭਾਰੀ ਭੀੜ ਨਜ਼ਰ ਆਈ। ਸੰਜੇ ਦੱਤ ਨੇ ਅੰਮ੍ਰਿਤਸਰ ਪਹੁੰਚ ਕੇ ਇੱਕ ਚਾਹ ਦੀ ਦੁਕਾਨ ’ਤੇ ਚਾਹ ਪੀਤੀ ਅਤੇ ਪਕੌੜਿਆਂ ਦਾ ਵੀ ਆਨੰਦ ਲਿਆ।
ਹਾਲਾਂਕਿ ਸੰਜੇ ਦੱਤ ਆਪਣੀ ਗੱਡੀ ਵਿੱਚ ਹੀ ਸਨ, ਪਰ ਬਾਹਰ ਪ੍ਰਸ਼ੰਸਕਾਂ ਦੀ ਲੰਬੀ ਲਾਈਨ ਲੱਗੀ ਹੋਈ ਸੀ। ਜਦੋਂ ਪ੍ਰਸ਼ੰਸਕਾਂ ਨੇ ਸੰਜੇ ਦੱਤ ਨੂੰ ਕਿਸੇ ਦੁਕਾਨ ਦੇ ਬਾਹਰ ਦੇਖਿਆ ਤਾਂ ਉਹਨਾਂ ਨੇ ਉਨ੍ਹਾਂ ਨਾਲ ਤਸਵੀਰਾਂ ਖਿੱਚਵਾਉਣ ਲਈ ਹੋੜ ਲਗਾ ਦਿੱਤੀ। ਹਰ ਕੋਈ ਸੰਜੇ ਦੱਤ ਨੂੰ ਦੇਖਣ ਲਈ ਬੇਤਾਬ ਸੀ।
ਸੂਤਰਾਂ ਦਾ ਕਹਿਣਾ ਹੈ ਕਿ ਸੰਜੇ ਦੱਤ ਆਪਣੀ ਫ਼ਿਲਮ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚੇ ਹਨ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ। ਦੱਸਣਯੋਗ ਹੈ ਕਿ ਸੰਜੇ ਦੱਤ ਦੇ ਨਾਲ ਕਾਫੀ ਪੁਲੀਸ ਫੋਰਸ ਵੀ ਮੌਜੂਦ ਸੀ ਅਤੇ ਸੁਰੱਖਿਆ ਦੇ ਮਜ਼ਬੂਤ ਇੰਤਜ਼ਾਮ ਕੀਤੇ ਗਏ ਸਨ।