ਕਿਸਾਨਾਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ

ਚੰਡੀਗੜ੍ਹ

ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ :
ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ।
ਪੰਧੇਰ ਨੇ ਕਿਹਾ ਕਿ ਅਸੀਂ ਦੁਕਾਨਦਾਰਾਂ, ਧਾਰਮਿਕ ਸੰਸਥਾਵਾਂ, ਵਪਾਰ ਮੰਡਲ ਅਤੇ ਟਰੇਡ ਯੂਨੀਅਨਾਂ ਨਾਲ ਮੀਟਿੰਗ ਕਰਾਂਗੇ ਤੇ ਪੰਜਾਬ ਬੰਦ ਕਰਨ ਵਿਚ ਸਹਿਯੋਗ ਦੇਣ ਦੀ ਮੰਗ ਕਰਾਂਗੇ। ਇਸ ਤੋਂ ਪਹਿਲਾਂ ਅੱਜ ਕਿਸਾਨਾਂ ਨੇ ਪੰਜਾਬ ‘ਚ 3 ਘੰਟੇ ਤੱਕ ਰੇਲ ਪਟੜੀਆਂ ਨੂੰ ਜਾਮ ਕੀਤਾ। ਦੁਪਹਿਰ 12 ਵਜੇ ਤੋਂ 48 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠੇ। 
ਰੇਲਵੇ ਟਰੈਕ ਜਾਮ ਕਾਰਨ ਦਿੱਲੀ-ਪਠਾਨਕੋਟ ਸੁਪਰਫਾਸਟ ਐਕਸਪ੍ਰੈਸ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ ਵਿਖੇ ਰੋਕਣਾ ਪਿਆ। ਕੁਝ ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਨੂੰ ਡਾਇਵਰਟ ਵੀ ਕਰਨਾ ਪਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।