ਕਠੂਆ, 18 ਦਸੰਬਰ,ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਸ਼ਿਵਾ ਨਗਰ ਇਲਾਕੇ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਇੱਕ ਘਰ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਦੇਰ ਰਾਤ ਵਾਪਰੀ। ਸ਼ਿਵਾ ਨਗਰ ਵਿੱਚ ਸੇਵਾਮੁਕਤ ਡੀਐਸਪੀ ਅਵਤਾਰ ਕ੍ਰਿਸ਼ਨ (81) ਦੇ ਘਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘਰ ‘ਚ ਮੌਜੂਦ ਲੋਕਾਂ ਦਾ ਦਮ ਘੁੱਟਣ ਲੱਗਾ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ। ਮ੍ਰਿਤਕਾਂ ਵਿੱਚ ਸੇਵਾਮੁਕਤ ਡੀਐਸਪੀ ਅਵਤਾਰ ਕ੍ਰਿਸ਼ਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹਨ।