ਫਰਿਜ਼ਨੋ ਵਿਖੇ ਸੜਕ ਹਾਦਸੇ ਵਿਚ 2 ਪੰਜਾਬੀ ਮੁੰਡਿਆਂ ਦੀ ਮੌਤ

ਸੰਸਾਰ

ਫਰਿਜ਼ਨੋ, 18 ਦਸੰਬਰ,ਬੋਲੇ ਪੰਜਾਬ ਬਿਊਰੋ :
ਫਰਿਜ਼ਨੋ ਵਿਖੇ ਬੀਤੇ ਦਿਨ ਸੜਕ ਹਾਦਸੇ ਵਿਚ 2 ਪੰਜਾਬੀ ਮੁੰਡਿਆਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਅੰਤਰਪ੍ਰੀਤ ਸਿੰਘ ਪੁੱਤਰ ਖੁਸ਼ਪਾਲ ਸਿੰਘ ਅਤੇ ਹਰਜਾਪ ਸਿੰਘ ਪੁੱਤਰ ਰਾਜ ਸਿੰਘ ਦੋਵੇਂ ਮੋਟਰਸਾਈਕਲ ‘ਤੇ ਜਾ ਰਹੇ ਸਨ।ਇਸ ਦੌਰਾਨ ਐਮਾਜ਼ਨ ਦੀ ਵੈਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਦੋਵਾਂ ਦੀ ਉਮਰ 13 ਤੋਂ 15 ਸਾਲ ਦੱਸੀ ਜਾ ਰਹੀ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਇਕਲੌਤੇ ਪੁੱਤਰ ਸਨ। ਘਰੋਂ ਲੋਕਲ ਗੇੜੀ ਮਾਰਨ ਲਈ ਨਿੱਕਲੇ ਸਨ ਕਿ ਐਮਾਜ਼ਨ ਦੀ ਵੈਨ ਨਾਲ ਉਨ੍ਹਾਂ ਦਾ ਮੋਟਰਸਾਈਕਲ ਟਕਰਾਅ ਹੋ ਗਿਆ।
ਇਸ ਹਾਦਸੇ ਵਿਚ ਦੋਵਾਂ ਦੀ ਮੌਕੇ ‘ਤੇ ਮੌਤ ਹੋ ਗਈ। ਦੋਵੇਂ ਗੁਰਦੁਆਰਾ ਨਾਨਕ ਪ੍ਰਕਾਸ਼ ਦੀ ਗੱਤਕਾ ਟੀਮ ਦੇ ਮੈਂਬਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।