ਐੱਸ.ਏ.ਐੱਸ. ਨਗਰ,19 ਦਸੰਬਰ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ”ਮਹਿੰਦਰਾ ਬੋਲੈਰੋ ਮੈਕਸ ਪਿੱਕ ਅੱਪ” ਗੱਡੀ ਭੇਂਟ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਦਾਨੀ ਸੱਜਣ ਵਲੋ ਪਰਿਵਾਰ ਸਮੇਤ ਹਾਜ਼ਰ ਹੋ ਕੇ ”ਮਹਿੰਦਰਾ ਬੋਲੈਰੋ ਮੈਕਸ ਪਿੱਕ ਅੱਪ” ਗੱਡੀ ਗੁਰਦੁਆਰਾ ਸਾਹਿਬ ਨੂੰ ਭੇਟ ਕੀਤੀ ਗਈ । ਉਨਾਂ ਦੱਸਿਆ ਕਿ ਦਾਨੀ ਸਜੱਣ ਵਲੋਂ ਗੱਡੀ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਕਰਵਾਏ ਗਏ ਹਨ।
ਕਾਗਜ਼ਾਂ ਦੇ ਮੁਤਾਬਿਕ ਗੱਡੀ ਦੀ ਕੀਮਤ 12 ਲੱਖ 80 ਹਜ਼ਾਰ ਰੁਪਏ ਹੈ। ਦਾਨੀ ਸੱਜਣ ਵੱਲੋਂ ਗੱਡੀ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੌਨ ਡੀਅਰ ਟਰੈਕਟਰ, ਮਹਿੰਦਰਾ ਪਿੱਕ ਅੱਪ, ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ ।