ਰੂਪਨਗਰ, 19 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਦੇ ਮੁਤਾਬਕ 2 ਦਿਨ ਦੀ ਛੁੱਟੀ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਐਲਾਨੀ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਕੂਲਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ।
ਇਹ ਫੈਸਲਾ ਉਪ ਮੰਡਲ ਮਜਿਸਟਰੇਟ ਸ਼੍ਰੀ ਚਮਕੌਰ ਸਾਹਿਬ ਦੀ ਸਿਫਾਰਿਸ਼ ’ਤੇ ਕੀਤਾ ਗਿਆ ਹੈ। ਮਜਿਸਟਰੇਟ ਨੇ ਦੱਸਿਆ ਕਿ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਗੁਰੂਦਵਾਰਾ ਸਾਹਿਬ ਵਿੱਚ ਭਾਰੀ ਭੀੜ ਹੋਣ ਕਰਕੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਇਹ ਛੁੱਟੀ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਵੇਗੀ। ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਵੀ ਸਾਰੇ ਸਕੂਲ 2 ਦਿਨ ਬੰਦ ਰਹਿਣਗੇ। ਇਸ ਤੋਂ ਇਲਾਵਾ, 22 ਦਸੰਬਰ ਨੂੰ ਐਤਵਾਰ ਹੈ, ਜਿਸ ਕਾਰਨ ਸਕੂਲਾਂ ਵਿੱਚ 3 ਦਿਨ ਦੀ ਛੁੱਟੀ ਰਹੇਗੀ।