ਨਵੀਂ ਦਿੱਲੀ, 19 ਦਸੰਬਰ,ਬੋਲੇ ਪੰਜਾਬ ਬਿਊਰੋ :
ਸੰਸਦ ਦੇ ਦੋਵੇਂ ਸਦਨਾਂ ਵਿੱਚ ਅੱਜ ਵੀ ਹੰਗਾਮਾ ਜਾਰੀ ਹੈ। ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਮਸਲੇ ’ਤੇ ਕਾਂਗਰਸ ਅਤੇ ਭਾਜਪਾ ਦੋਵਾਂ ਨੇ ਸੰਸਦ ਭਵਨ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦੋਵੇਂ ਪਾਰਟੀਆਂ ਦੇ ਸੰਸਦ ਮੈਂਬਰਾਂ ਵਿੱਚ ਧੱਕਾਮੁੱਕੀ ਦੀ ਖਬਰ ਸਾਹਮਣੇ ਆਈ ਹੈ। ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦੇ ਸਿਰ ਵਿੱਚ ਸੱਟ ਲੱਗੀ ਹੈ। ਇਸ ਦੌਰਾਨ ਭਾਜਪਾ ਸੰਸਦ ਮੁਕੇਸ਼ ਰਾਜਪੂਤ ਵੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਆਰਐਮਐਲ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ। ਸਾਰੰਗੀ ਦਾ ਇਲਾਜ ਵੀ ਇਸੇ ਹਸਪਤਾਲ ਵਿੱਚ ਚੱਲ ਰਿਹਾ ਹੈ।
ਜ਼ਖਮੀ ਸੰਸਦ ਮੈਂਬਰ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ, ਜੋ ਉਸ ਉੱਤੇ ਆ ਗਿਰੇ। ਦੋਸ਼ ਉੱਤੇ ਜਵਾਬ ਦਿੰਦਿਆਂ ਰਾਹੁਲ ਨੇ ਕਿਹਾ ਕਿ ਹਾਂ ਅਜਿਹਾ ਹੋਇਆ। ਉਹ ਸਾਨੂੰ ਪ੍ਰਵੇਸ਼ ਦੁਆਰ ’ਤੇ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ।ਉਨ੍ਹਾਂ ਦੋਸ਼ ਲਾਇਆ ਕਿ ਮੱਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਨਾਲ ਵੀ ਧੱਕਾਮੁੱਕੀ ਹੋਈ।