ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋ ਕੇ ਡਿੱਗੇ

ਪੰਜਾਬ


ਖਨੌਰੀ, 19 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ-ਹਰਿਆਣਾ ਦੀ ਸੀਮਾ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਗੰਭੀਰ ਬਣੀ ਹੋਈ ਹੈ।ਅੱਜ ਵੀਰਵਾਰ ਨੂੰ ਡੱਲੇਵਾਲ ਦੇ ਦੀ ਭੁੱਖ ਹੜਤਾਲ ਨੂੰ 24 ਦਿਨ ਹੋ ਚੁੱਕੇ ਹਨ। ਅੱਜ ਉਹਨਾਂ ਦੀ ਸਿਹਤ ਹੋਰ ਵੀ ਖਰਾਬ ਹੋ ਗਈ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੁਪਹਿਰੇ ਬੇਹੋਸ਼ ਹੋ ਕੇ ਡਿੱਗ ਪਏ। ਉਹ ਬਾਥਰੂਮ ਗਏ ਸਨ, ਪਰ ਵਾਪਸ ਆਉਂਦੇ ਸਮੇਂ ਉਹਨਾਂ ਨੂੰ ਚੱਕਰ ਆਇਆ ਅਤੇ ਬੇਹੋਸ਼ ਹੋ ਕੇ ਡਿੱਗ ਗਏ। ਕਰੀਬ 10 ਮਿੰਟ ਬਾਅਦ ਉਹਨਾਂ ਨੂੰ ਹੋਸ਼ ਆਇਆ।
ਹੋਸ਼ ਵਿੱਚ ਆਉਣ ਤੋਂ ਬਾਅਦ ਡੱਲੇਵਾਲ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਸਾਹਮਣੇ ਆਪਣੀ ਗੱਲ ਰੱਖਣਗੇ। ਵੀਡੀਓ ਕਾਨਫਰੰਸਿੰਗ ਰਾਹੀਂ ਡੱਲੇਵਾਲ ਨੇ ਸੁਪਰੀਮ ਕੋਰਟ ਵਿੱਚ ਆਪਣੀ ਗੱਲ ਪੇਸ਼ ਕਰਨ ਦੀ ਗੱਲ ਕਹੀ ਹੈ। ਸੁਪਰੀਮ ਕੋਰਟ ਨੇ ਇੱਕ ਦਿਨ ਪਹਿਲਾਂ ਕਿਹਾ ਸੀ ਕਿ ਕਿਸਾਨਾਂ ਲਈ ਉਸਦੇ ਦਰਵਾਜ਼ੇ ਹਰ ਵੇਲੇ ਖੁੱਲ੍ਹੇ ਹਨ। ਕਿਸਾਨ ਆਪਣਾ ਕੋਈ ਵੀ ਸੁਝਾਅ ਜਾਂ ਮੰਗ ਸਿੱਧੇ ਜਾਂ ਆਪਣੇ ਪ੍ਰਤੀਨਿਧੀਆਂ ਰਾਹੀਂ ਕੋਰਟ ਦੇ ਸਾਹਮਣੇ ਰੱਖ ਸਕਦੇ ਹਨ।ਇਸ ਉੱਤੇ ਚਰਚਾ ਕਰਕੇ ਵਾਜਬ ਵਿਚਾਰ ਕੀਤਾ ਜਾਵੇਗਾ। ਇਹ ਗੱਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਕਹੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।