ਸੁਰੱਖਿਆ ਬਲਾਂ ਨੇ ਮੁੱਠਭੇੜ ਵਿੱਚ ਪੰਜ ਅੱਤਵਾਦੀ ਮਾਰ ਮੁਕਾਏ

ਨੈਸ਼ਨਲ

ਕੁਲਗਾਮ, 19 ਦਸੰਬਰ,ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁੱਠਭੇੜ ਵਿੱਚ ਪੰਜ ਅੱਤਵਾਦੀ ਮਾਰੇ ਗਏ। ਜੰਮੂ-ਕਸ਼ਮੀਰ ਪੁਲਿਸ ਦੇ ਅਨੁਸਾਰ ਕੁਲਗਾਮ ਜ਼ਿਲ੍ਹੇ ਦੇ ਕਡੇਰ ਇਲਾਕੇ ਵਿੱਚ ਮੁਠਭੇੜ ਸ਼ੁਰੂ ਹੋਇਆ।
ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਜ਼ਿਲ੍ਹੇ ਦੇ ਬੇਹੀਬਾਗ ਇਲਾਕੇ ਦੇ ਕਡੇਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਖੁਦ ਨੂੰ ਘਿਰਦੇ ਦੇਖ ਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸਦਾ ਜਵਾਬ ਦੇਂਦੇ ਹੋਏ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ। ਅਧਿਕਾਰੀਆਂ ਦੇ ਅਨੁਸਾਰ ਪੰਜ ਅੱਤਵਾਦੀਆਂ ਦੀਆਂ ਲਾਸ਼ਾਂ ਬਾਗ ਵਿੱਚ ਪਈਆਂ ਹਨ ਪਰ ਹੁਣ ਤੱਕ ਬਰਾਮਦ ਨਹੀਂ ਕੀਤੀਆਂ ਗਈਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।