ਜੈਪੁਰ, 20 ਦਸੰਬਰ,ਬੋਲੇ ਪੰਜਾਬ ਬਿਊਰੋ :
ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਅੱਜ ਸ਼ੁੱਕਰਵਾਰ 20 ਦਸੰਬਰ ਦੀ ਸਵੇਰ ਨੂੰ ਇੱਕ ਵੱਡਾ ਹਾਦਸਾ ਹੋ ਗਿਆ।ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਤੇ 35 ਦੇ ਲੱਗਭਗ ਵਿਅਕਤੀ ਝੁਲ਼ਸ ਗਏ।ਜੈਪੁਰ ਦੇ ਭਾਂਕਰੋਟਾ ਖੇਤਰ ਵਿੱਚ ਇਕੱਠਿਆਂ ਹੀ 40 ਗੱਡੀਆਂ ਨੂੰ ਅੱਗ ਲੱਗ ਗਈ। ਦਰਅਸਲ, ਇੱਥੇ ਇੱਕ CNG ਟਰੱਕ ਅਤੇ ਇੱਕ ਹੋਰ ਟਰੱਕ ਵਿੱਚ ਟੱਕਰ ਹੋ ਗਈ, ਜਿਸ ਨਾਲ ਵੱਡਾ ਧਮਾਕਾ ਹੋਇਆ। ਅੱਗ ਨੇ ਆਸ-ਪਾਸ ਖੜੀਆਂ ਹੋਰ ਗੱਡੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਨ੍ਹਾਂ ਵਿੱਚ ਕਈ ਯਾਤਰੀ ਸਵਾਰ ਸਨ। ਸਵਾਰੀਆਂ ਨੇ ਬੱਸਾਂ ਤੋਂ ਉਤਰ ਕੇ ਆਪਣੀ ਜਾਨ ਬਚਾਈ। ਹਾਲਾਂਕਿ, 12 ਤੋਂ ਵੱਧ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ।
ਹਾਦਸਾ ਡੀ ਕਲੋਥੋਨ ਦੇ ਨੇੜੇ ਅੱਜ ਸ਼ੁੱਕਰਵਾਰ ਸਵੇਰੇ ਲਗਭਗ 5:00 ਵਜੇ ਵਾਪਰਿਆ। ਹਾਦਸੇ ਵਿੱਚ ਜਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉੱਥੇ ਹੀ, ਗੱਡੀਆਂ ਵਿੱਚ ਫਸੇ ਲੋਕਾਂ ਨੂੰ ਫਾਇਰ ਬ੍ਰਿਗੇਡ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਹੈ। ਸਿਵਲ ਡਿਫੈਂਸ, ਪੁਲਿਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਰੈਸਕਿਊ ਓਪਰੇਸ਼ਨ ਜਾਰੀ ਹੈ।