ਜਨਰਲ ਰਾਵਤ ਦਾ ਹੈਲੀਕਾਪਟਰ ਹਾਦਸਾ ਮਨੁੱਖੀ ਗਲਤੀ ਕਾਰਨ ਹੋਇਆ ਸੀ : ਸੰਸਦੀ ਕਮੇਟੀ ਦੀ ਰਿਪੋਰਟ ‘ਚ ਖੁਲਾਸਾ

ਨੈਸ਼ਨਲ

ਨਵੀਂ ਦਿੱਲੀ, 20 ਦਸੰਬਰ,ਬੋਲੇ ਪੰਜਾਬ ਬਿਊਰੋ :
ਤਮਿਲਨਾਡੂ ਦੇ ਕੁਨੂਰ ਦੇ ਕੋਲ 8 ਦਸੰਬਰ, 2021 ਨੂੰ ਐਮਆਈ-17 ਵੀ5 ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਇਆ ਸੀ। ਇਸ ਭਿਆਨਕ ਹਾਦਸੇ ਵਿੱਚ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਬਿਪਿਨ ਰਾਵਤ ਸ਼ਹੀਦ ਹੋ ਗਏ ਸਨ। ਹਾਦਸੇ ਦੇ ਤਿੰਨ ਸਾਲ ਬਾਅਦ ਸਾਹਮਣੇ ਆਈ ਇੱਕ ਸੰਸਦੀ ਪੈਨਲ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਾਦਸੇ ਦਾ ਕਾਰਨ ‘ਮਾਨਵੀ ਗਲਤੀ’ ਸੀ। ਦੱਸਣ ਯੋਗ ਹੈ ਕਿ ਇਸ ਭਿਆਨਕ ਹਾਦਸੇ ਵਿੱਚ ਜਨਰਲ ਰਾਵਤ ਦੇ ਨਾਲ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ ਕਈ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ।
ਸੀਡੀਐਸ ਜਨਰਲ ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਬਾਰੇ ਲਿਖਿਆ ਗਿਆ ਹੈ ਕਿ 8 ਦਸੰਬਰ 2021 ਨੂੰ ਹੋਏ ਹਾਦਸੇ ਵਿੱਚ ਐਮਆਈ-17 ਹੈਲੀਕਾਪਟਰ ਕ੍ਰੈਸ਼ ਹੋਇਆ ਸੀ। ਇਹ 33ਵੀਂ ਦੁਰਘਟਨਾ ਸੀ। ਇਸਦਾ ਕਾਰਨ HE(A) ਜਾਂ ‘ਮਾਨਵੀ ਗਲਤੀ ’ ਹੈ। ਰੱਖਿਆ ਮੰਤਰਾਲੇ ਨੇ ਸੰਸਦੀ ਕਮੇਟੀ ਨੂੰ ਦੱਸਿਆ ਹੈ ਕਿ 2018 ਤੋਂ ਬਾਅਦ ਪਿਛਲੇ ਲਗਭਗ ਛੇ ਸਾਲਾਂ ਵਿੱਚ 34 ਦੁਰਘਟਨਾਵਾਂ ਦੀ ਜਾਂਚ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।