ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ ;
ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ।
ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਕਿਸਾਨ ਮੋਰਚੇ ਦੇ ਨੇੜੇ ਬਣੇ ਅਸਥਾਈ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇ। ਇਸ ‘ਤੇ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਕਿਸਾਨ ਆਗੂ ਦੇ ਸਾਰੇ ਟੈਸਟ ਹੋ ਚੁੱਕੇ ਹਨ। ਉਸ ਦੀ ਸਿਹਤ ਅਜੇ ਸਥਿਰ ਹੈ। ਇਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਕਿਸਾਨਾਂ ਦੀ ਮਨਜ਼ੂਰੀ ਨਾਲ ਸ਼ਿਫਟ ਕੀਤਾ ਜਾਵੇਗਾ।