ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ ਪੰਜ ਵਾਰ ਬਤੌਰ ਮੁੱਖ ਮੰਤਰੀ ਦੇ ਕਾਰਜਕਾਲ ਨੂੰ ਯਾਦ ਕੀਤਾ।
89 ਸਾਲਾ ਸ੍ਰੀ ਚੌਟਾਲਾ, ਭਾਰਤ ਦੇ 6ਵੇਂ ਉਪ ਪ੍ਰਧਾਨ ਮੰਤਰੀ, ਚੌਧਰੀ ਦੇਵੀ ਲਾਲ ਦੇ ਪੁੱਤਰ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਸਨ। ਸ. ਸੰਧਵਾਂ ਨੇ ਚੌਟਾਲਾ ਦੇ ਹਰਿਆਣਾ ਦੇ ਲੋਕਾਂ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਚੌਟਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਔਖੀ ਘੜੀ ਵਿੱਚ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ।