ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਰਹੇਗੀ ਅੱਧੇ ਦਿਨ ਦੀ ਛੁੱਟੀ

ਪੰਜਾਬ

ਜਲੰਧਰ, 20 ਦਸੰਬਰ,ਬੋਲੇ ਪੰਜਾਬ ਬਿਊਰੋ :
21 ਦਸੰਬਰ ਨੂੰ ਪੂਰੇ ਦਿਨ ਦੀ ਛੁੱਟੀ ਦੀ ਘੋਸ਼ਣਾ ਤੋਂ ਬਾਅਦ ਜਲੰਧਰ ਵਿੱਚ ਅੱਜ ਵੀ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ 20 ਦਸੰਬਰ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਦਰਅਸਲ ਮੰਨਿਆ ਜਾ ਰਿਹਾ ਹੈ ਕਿ ਸਕੂਲਾਂ ਦੀਆਂ ਬੱਸਾਂ ਦਾ ਇਸਤੇਮਾਲ ਚੋਣ ਸਮੱਗਰੀ ਅਤੇ ਵੋਟਿੰਗ ਕਰਮਚਾਰੀਆਂ ਨੂੰ ਲਿਜਾਣ ਅਤੇ ਲੈਕੇ ਆਉਣ ਲਈ ਕੀਤਾ ਜਾਵੇਗਾ, ਜਿਸ ਕਾਰਨ ਵਿਦਿਆਰਥੀਆਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸੇ ਲਈ ਪ੍ਰਸ਼ਾਸਨ ਨੇ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ ਤਾਂ ਜੋ ਬੱਚਿਆਂ ਅਤੇ ਮਾਪਿਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਇਹ ਹੁਕਮ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।