ਲੁਧਿਆਣਾ, 20 ਦਸੰਬਰ,ਬੋਲੇ ਪੰਜਾਬ ਬਿਊਰੋ :
ਸਾਬਕਾ ਕੌਂਸਲਰ ਤੇ ਭਾਜਪਾ ਆਗੂ ਗੁਰਦੀਪ ਸਿੰਘ ਨੀਟੂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 2 ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਾਰਡ ਨੰਬਰ 75 ਤੋਂ ਭਾਜਪਾ ਉਮੀਦਵਾਰ ਗੁਰਮੀਤ ਕੌਰ ਦਾ ਪਤੀ ਗੁਰਦੀਪ ਸਿੰਘ ਨੀਟੂ ਜੋ ਸਾਬਕਾ ਕੌਂਸਲਰ ਹੈ।
ਦੋਸ਼ ਹੈ ਕਿ ਦੇਰ ਸ਼ਾਮ ਬੰਦ ਹੋਣ ਦੇ ਬਾਵਜੂਦ ਉਨ੍ਹਾਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਸੀ ਅਤੇ ਸ਼ਰਾਬ ਵੀ ਵੰਡੀ ਜਾ ਰਹੀ ਸੀ।