ਨਾਭਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੀ ਕਾਰ ਨਾਲ ਹਾਦਸਾ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਨਾਭਾ ਬਲਾਕ ਦੇ ਪਿੰਡ ਤੁੰਗਾ ਕੋਲ ਅਚਾਨਕ ਉਨ੍ਹਾਂ ਦੀ ਕਾਰ ਸੰਤੁਲਨ ਗੁਆ ਬੈਠੀ ਅਤੇ ਖੇਤਾਂ ਵਿੱਚ ਜਾ ਡਿੱਗੀ।
ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਾਲ-ਵਾਲ ਬਚ ਗਏ।