ਗੁਰਦਾਸਪੁਰ: ਹੁਣ ਕੰਪਿਊਟਰ ਅਧਿਆਪਕਾਂ ਵੀ ਸੰਗਰੂਰ ਵਿਖੇ 22 ਦਸੰਬਰ ਤੋਂ ਬੈਠਣਗੇ ਮਰਨ ਵਰਤ ‘ਤੇ 

ਪੰਜਾਬ

ਗੁਰਦਾਸਪੁਰ, 21 ਦਸੰਬਰ,ਬੋਲੇ ਪੰਜਬ ਬਿਊਰੋ :

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ ’ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਤੋਂ ਨਾਰਾਜ਼ ਕੰਪਿਊਟਰ ਅਧਿਆਪਕਾਂ ਨੇ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੀ ਲੁਧਿਆਣਾ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। 22 ਦਸੰਬਰ ਨੂੰ ਬਠਿੰਡਾ ਦੇ ਸਰਕਾਰੀ ਕੰਪਿਊਟਰ ਅਧਿਆਪਕ ਬਲੇਡਜੌਨੀ ਸਿੰਗਲਾ ਸੰਗਰੂਰ ਵਿੱਚ ਮਰਨ ਵਰਤ ’ਤੇ ਬੈਠਣਗੇ। ਇਸ ਸੰਘਰਸ਼ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਕੰਪਿਊਟਰ ਅਧਿਆਪਕ ਵੀ ਸ਼ਮੂਲੀਅਤ ਕਰਨਗੇ। ਜਾਣਕਾਰੀ ਦਿੰਦਿਆ ਕਰਮਜੀਤ ਪੁਰੀ ਅਤੇ ਹੋਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਦੀ ਉਦਾਸੀਨਤਾ ਕਾਰਨ ਕੰਪਿਊਟਰ ਅਧਿਆਪਕਾਂ ਨੂੰ ਮਰਨ ਵਰਤ ’ਤੇ ਜਾਣਾ ਪੈ ਰਿਹਾ ਹੈ। ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਪਿਊਟਰ ਅਧਿਆਪਕ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਸੂਰਤ ਵਿੱਚ ਸੂਬਾ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਧਰਨੇ ਦੌਰਾਨ ਪ੍ਰਸ਼ਾਸਨ ਨੇ 12 ਦਸੰਬਰ ਤੱਕ ਮਹਿੰਗਾਈ ਭੱਤਾ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ। ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਹ ਰੈਗੂਲਰ ਮੁਲਾਜ਼ਮ ਹਨ ਅਤੇ ਦੋ ਦਹਾਕਿਆਂ ਤੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੋ ਰਿਹਾ ਹੈ। ਉਨ੍ਹਾਂ ਰੈਗੂਲਰ ਹੁਕਮਾਂ ਵਿੱਚ ਦਰਜ ਸਾਰੇ ਲਾਭ, ਛੇਵੇਂ ਤਨਖਾਹ ਕਮਿਸ਼ਨ ਦੇ ਲਾਭਾਂ ਸਮੇਤ ਹੋਰ ਰੈਗੂਲਰ ਮੁਲਾਜ਼ਮਾਂ ਵਾਂਗ ਸਿੱਖਿਆ ਵਿਭਾਗ ਵਿੱਚ ਰਲੇਵੇਂ ਦੀ ਮੰਗ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।