ਥਾਰ ‘ਚ ਜਾ ਰਹੇ ਨੌਜਵਾਨਾਂ ‘ਤੇ ਚਲਾਈਆਂ ਗੋਲੀਆਂ

ਪੰਜਾਬ

ਅਜਨਾਲਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :
ਅਜਨਾਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਚੋਣਾਂ ਤੋਂ ਕੁਝ ਘੰਟੇ ਪਹਿਲਾਂ ਦਹਿਸ਼ਤ ਦਾ ਮਾਹੌਲ ਉਸ ਸਮੇਂ ਬਣ ਗਿਆ ਜਦੋਂ ਕੁਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ, ਕੁਝ ਅਣਜਾਣ ਵਿਅਕਤੀਆਂ ਵੱਲੋਂ ਇੱਕ ਥਾਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ‘ਤੇ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ, ਗੱਡੀ ਵਿੱਚ ਬੈਠੇ ਨੌਜਵਾਨ ਬਾਲ-ਬਾਲ ਬਚ ਗਏ।
ਇਸ ਘਟਨਾ ਦੀ ਸੁਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਪਹੁੰਚੇ ਐਸ.ਐਚ.ਓ. ਅਜਨਾਲਾ ਸਤਪਾਲ ਸਿੰਘ ਨੇ ਕਿਹਾ ਕਿ ਚਲਾਈਆਂ ਗਈਆਂ ਗੋਲੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।