ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ :
ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੀ ਅੱਜ ਮੌਤ ਹੋ ਗਈ। ਉਹ 86 ਸਾਲ ਦੇ ਸਨ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਾਲ 2022 ਵਿਚ ਉਹ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ ਸਨ।
ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ। ਉਹ ਦੋ ਵਾਰ ਸੰਸਦ ਮੈਂਬਰ ਵੀ ਰਹੇ ਸਨ। ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਦੇ ਆ ਰਹੇ ਸਨ।